ਸਿੱਧੂ ਮੂਸੇਵਾਲਾ ਕਤਲਕਾਂਡ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ U-Turn, ਜਾਣੋ ਕੀ ਕਿਹਾ

12/14/2023 4:27:22 PM

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਮਾਨਸਾ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਆਪਣੇ ਵਕੀਲਾਂ ਰਾਹੀਂ ਇਹ ਪਟੀਸ਼ਨ ਦਾਇਰ ਕੀਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਇਸ ਮਾਮਲੇ 'ਚ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਲਈ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ।

ਇਹ ਵੀ ਪੜ੍ਹੋ : ਮੋਟਰਸਾਈਕਲ ਚੋਰੀ ਕਰਕੇ ਭੱਜਦੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, ਟਰੈਕਟਰ-ਟਰਾਲੀ ਦੀ ਟੱਕਰ ਨਾਲ ਇਕ ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਅੱਜ ਮਾਨਸਾ ਦੀ ਅਦਾਲਤ 'ਚ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਦੋਸ਼ ਤੈਅ ਕਰਨ ਲਈ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਗੈਂਗਸਟਰਾਂ ਦੇ ਵਕੀਲਾਂ ਨੇ ਪਟੀਸ਼ਨਾਂ ਦਾਇਰ ਕੀਤੀਆਂ। ਵਰਣਨਯੋਗ ਹੈ ਕਿ ਅਦਾਲਤ ਕੋਲ ਇਹ ਅਧਿਕਾਰ ਹੁੰਦਾ ਹੈ ਕਿ ਜੇਕਰ ਕਿਸੇ ਦੋਸ਼ੀ 'ਤੇ ਦੋਸ਼ ਸਾਬਤ ਨਾ ਹੋਣ ਤਾਂ ਉਸ ਨੂੰ ਡਿਸਚਾਰਜ ਕੀਤਾ ਜਾ ਸਕਦਾ ਹੈ।

ਗੈਂਗਸਟਰਾਂ ਵੱਲੋਂ ਪਾਈ ਪਟੀਸ਼ਨ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਰ ਕਿਸੇ ਨੂੰ ਆਪਣਾ ਪੱਖ ਪੇਸ਼ ਕਰਨ ਦਾ ਅਧਿਕਾਰ ਹੈ ਪਰ ਇਨ੍ਹਾਂ ਗੈਂਗਸਟਰਾਂ ਨੇ ਪਹਿਲਾਂ ਇੰਟਰਵਿਊਜ਼ ਅਤੇ ਫੋਨ ਕਾਲਾਂ ਰਾਹੀਂ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਕਤਲ ਕਿਉਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਕੋਲ ਬਹੁਤ ਪੈਸਾ ਹੈ, ਇਹ ਕੁਝ ਵੀ ਕਰ ਸਕਦੇ ਹਨ, ਮਹਿੰਗੇ ਤੋਂ ਮਹਿੰਗੇ ਵਕੀਲਾਂ ਨੂੰ ਰੱਖ ਸਕਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh