ਰੂਪਨਗਰ 'ਚ ਸ਼ਾਤਿਰ ਚੋਰਾਂ ਦਾ ਵੱਡਾ ਕਾਰਨਾਮਾ, ATM ਨੂੰ ਨਿਸ਼ਾਨਾ ਬਣਾ ਕੇ ਇੰਝ ਉਡਾਈ ਲੱਖਾਂ ਦੀ ਨਕਦੀ
Saturday, Jun 05, 2021 - 05:22 PM (IST)
ਰੂਪਨਗਰ (ਸੱਜਣ ਸੈਣੀ)- ਜ਼ਿਲ੍ਹਾ ਰੂਪਨਗਰ ਵਿਖੇ ਚੋਰਾਂ ਨੇ ਯੂਕੋ ਬੈਂਕ ਦੇ ਏ. ਟੀ. ਐੱਮ. ਨੂੰ ਗੈਸ ਕਟਰ ਨਾਲ ਕੱਟ ਕੇ ਪੰਜ ਲੱਖ ਰੁਪਏ ਚੋਰੀ ਕਰ ਲਏ। ਸ਼ਾਤਿਰ ਚੋਰਾਂ ਵੱਲੋਂ ਵਾਰਦਾਤ ਨੂੰ ਇੰਨੀ ਸਫ਼ਾਈ ਨਾਲ ਅੰਜਾਮ ਦਿੱਤਾ ਗਿਆ ਕਿ ਪਿੱਛੇ ਸਬੂਤ ਤੱਕ ਨਹੀਂ ਛੱਡੇ। ਚੋਰਾਂ ਨੇ ਏ. ਟੀ. ਐੱਮ. ਵਿਚ ਲੱਗੇ ਕੈਮਰਿਆਂ ਉਤੇ ਪਹਿਲਾਂ ਕਾਲੇ ਰੰਗ ਦੇ ਪੇਂਟ ਦੀ ਸਪਰੇਅ ਕਰਕੇ ਕੈਮਰੇ ਬੰਦ ਕੀਤੇ ਉਸ ਤੋਂ ਬਾਅਦ ਗੈਸ ਕਟਰ ਨਾਲ ਏ. ਟੀ. ਐੱਮ. ਨੂੰ ਕੱਟ ਕੇ ਉਸ ਵਿਚੋਂ ਨਕਦੀ ਵਾਲੀਆਂ ਟਰੇਆਂ ਕੱਢ ਲਈਆਂ। ਬੈਂਕ ਮੈਨੇਜਰ ਕਮਲ ਕਾਂਤ ਦੇ ਅਨੁਸਾਰ ਉਨ੍ਹਾਂ ਨੂੰ ਉਸ ਸਮੇਂ ਪਤਾ ਚੱਲਿਆ ਜਦੋਂ ਸਵੇਰੇ ਬੈਂਕ ਖੋਲ੍ਹਣ ਲੱਗੇ। ਇਸ ਤੋਂ ਬਾਅਦ ਬੈਂਕ ਪ੍ਰਬੰਧਕਾਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਵੱਲੋਂ ਮੌਕੇ ਉਤੇ ਜਾ ਕੇ ਘਟਨਾ ਜਾ ਜਾਇਜ਼ਾ ਲੈਣ ਉਪਰੰਤ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਟਰੇਨ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜੂਨ ਦੇ ਆਖਰੀ ਹਫ਼ਤੇ ਰੱਦ ਰਹਿਣਗੀਆਂ 29 ਟਰੇਨਾਂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਰੂਪਨਗਰ ਦੇ ਵਿਚ ਕਈ ਏ. ਟੀ. ਐੱਮਾਂ. ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਚੁੱਕਿਆ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਸਮੂਹ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਏ. ਟੀ. ਐੱਮ. 'ਤੇ ਸਕਿਓਰਿਟੀ ਗਾਰਡ ਤਾਇਨਾਤ ਕੀਤੇ ਜਾਣ ਪਰ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਜਾਰੀ ਇਸ ਹਦਾਇਤ ਦੀ ਜ਼ਿਆਦਾਤਰ ਬੈਂਕਾਂ ਵੱਲੋਂ ਕੋਈ ਵੀ ਪਰਵਾਹ ਨਹੀਂ ਕੀਤੀ ਗਈ ਅਤੇ ਜ਼ਿਲ੍ਹੇ ਦੇ ਵਿੱਚ ਬਿਨਾਂ ਸੁਰੱਖਿਆ ਗਾਰਡਾਂ ਦੇ ਚੱਲ ਰਹੇ ਏ. ਟੀ. ਐੱਮ. ਨੂੰ ਚੋਰ ਨਿਸ਼ਾਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ 'ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ
ਇਹ ਵੀ ਪੜ੍ਹੋ : ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ