ਪੰਜਾਬ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਰਿਹੈ ''ਉਡਾਣ'' ਪ੍ਰਾਜੈਕਟ

Thursday, Jan 14, 2021 - 03:27 PM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਵਿਦਿਆਰਥੀਆਂ ਦੇ ਆਮ ਗਿਆਨ 'ਚ ਵਾਧਾ ਕਰਨ ਲਈ ਸ਼ੁਰੂ ਕੀਤਾ ‘ਉਡਾਣ ਪ੍ਰਾਜੈਕਟ’ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਅਤੇ ਹੁਣ ਸਿੱਖਿਆ ਮਹਿਕਮੇ ਨੇ ਵਿਦਿਆਰਥੀਆਂ ਦੇ ਆਮ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ 'ਚ ਟੈਸਟ ਕਰਵਾਉਣ ਵਾਸਤੇ ਰੂਪ-ਰੇਖਾ ਉਲੀਕੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਇਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।

ਬੁਲਾਰੇ ਅਨੁਸਾਰ ‘ਉਡਾਣ ਪ੍ਰਾਜੈਕਟ’ ਦੇ ਹੇਠ ਬੱਚਿਆਂ ਦੇ ਆਮ ਗਿਆਨ 'ਚ ਵਾਧਾ ਕਰਨ ਲਈ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜ਼ਾਨਾਂ ਸ਼ੀਟਾਂ/ਸਲਾਈਡਾਂ ਭੇਜੀਆਂ ਜਾ ਰਹੀਆਂ ਹਨ। ਮਹਿਕਮੇ ਨੇ ਵਿਦਿਆਰਥੀਆਂ ਦੇ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ ਮਹੀਨੇ ਦੇ ਪਹਿਲੇ ਸ਼ਨੀਵਾਰ 3 ਅਪ੍ਰੈਲ, 2021 ਨੂੰ ਪਹਿਲਾ ਮੌਕ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਹੀ ਦੂਜਾ ਮੌਕ ਟੈਸਟ 17 ਅਪ੍ਰੈਲ ਨੂੰ ਕਰਵਾਇਆ ਜਾਵੇਗਾ, ਜਦੋਂ ਕਿ ਫਾਈਨਲ ਮੁਕਾਬਲਾ 24 ਅਪ੍ਰੈਲ, 2021 ਨੂੰ ਆਯੋਜਿਤ ਕਰਵਾਇਆ ਜਾਵੇਗਾ।


Babita

Content Editor

Related News