ਉੱਜ ਦਰਿਆ ਵਿਚ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ, ਲੋਕਾਂ ਲਈ ਐਡਵਾਇਜ਼ਰੀ ਜਾਰੀ

Sunday, Jul 09, 2023 - 06:44 PM (IST)

ਗੁਰਦਾਸਪੁਰ (ਵਿਨੋਦ) : ਬੀਤੇ ਦਿਨ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਤਹਿਤ ਉੱਜ ਦਰਿਆ ਵਿਚ ਅੱਜ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ ’ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਭਲਕੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿਚ ਛੱਡਿਆ ਗਿਆ 2 ਲੱਖ ਕਿਊਸਿਕ ਪਾਣੀ ਅੱਜ ਸਵੇਰੇ 10 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿਚ ਆਣ ਮਿਲੇਗਾ ਅਤੇ ਕਰੀਬ ਦੁਪਹਿਰ 12 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚੇਗਾ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਕਾਰਨ ਵਿਗੜੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News