ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ. ਕੇ. ਦੇ MP ਬੀਬੀ ਪ੍ਰੀਤ ਕੌਰ ਗਿੱਲ ਨਤਮਸਤਕ

Friday, Mar 20, 2026 - 04:55 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ. ਕੇ. ਦੇ MP ਬੀਬੀ ਪ੍ਰੀਤ ਕੌਰ ਗਿੱਲ ਨਤਮਸਤਕ

ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। 

ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ

ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ।

ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ ਸਿੰਘ ਖੇੜਾ, ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News