UK ਦੇ MP ਤਨਮਨਜੀਤ ਢੇਸੀ ਨਾਲ ਮੰਤਰੀ ਜਿੰਪਾ ਤੇ ਮੀਤ ਹੇਅਰ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

Thursday, Aug 10, 2023 - 10:44 PM (IST)

UK ਦੇ MP ਤਨਮਨਜੀਤ ਢੇਸੀ ਨਾਲ ਮੰਤਰੀ ਜਿੰਪਾ ਤੇ ਮੀਤ ਹੇਅਰ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿਖੇ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਚਾਚਾ ਪਰਮਜੀਤ ਸਿੰਘ ਰਾਏਪੁਰ (ਐੱਸਜੀਪੀਸੀ ਮੈਂਬਰ ਹਲਕਾ ਆਦਮਪੁਰ) ਤੇ ਉਨ੍ਹਾਂ ਦੇ ਪੁੱਤਰ ਜੁਗਾਦ ਸਿੰਘ ਢੇਸੀ ਤੋਂ ਇਲਾਵਾ ਜਗਰੂਪ ਸਿੰਘ ਸੇਖਵਾਂ (ਜਨਰਲ ਸਕੱਤਰ, 'ਆਪ' ਪੰਜਾਬ), ਚੇਅਰਮੈਨ ਗੁਰਦੇਵ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਭਾਸ਼ਣ ਦਿੰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਖੇਡ ਮੰਤਰੀ ਹੇਅਰ ਨੇ ਪੰਜਾਬੀਆਂ 'ਚ ਖੇਡਾਂ ਵਿੱਚ ਭਾਗੀਦਾਰੀ ਵਧਾਉਣ ਲਈ ਵੱਖ-ਵੱਖ ਪਹਿਲਕਦਮੀਆਂ ਬਾਰੇ ਦੱਸਿਆ, ਜਿਨ੍ਹਾਂ ਵਿੱਚ ਚੋਟੀ ਦੇ ਖਿਡਾਰੀਆਂ ਅਤੇ ਔਰਤਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਐੱਮਪੀ ਢੇਸੀ ਜੋ ਪਿਛਲੇ ਇਕ ਦਹਾਕੇ ਤੋਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਹਨ, ਨੇ ਕਿਹਾ ਕਿ ਗੱਤਕੇ ਦੇ ਨਾਲ-ਨਾਲ ਪੰਜਾਬੀ ਖੇਡ ਕਬੱਡੀ ਨੂੰ ਉੱਚਾ ਚੁੱਕਣ ਲਈ ਹੋਰ ਉਪਰਾਲੇ ਕੀਤੇ ਜਾਣ।

PunjabKesari

ਇਹ ਵੀ ਪੜ੍ਹੋ : ਗੁੰਡਾਗਰਦੀ ਦਾ ਨੰਗਾ ਨਾਚ, ਅੱਧੀ ਦਰਜਨ ਤੋਂ ਵੱਧ ਮੋਟਰਸਾਈਕਲ ਸਾੜੇ, ਘਰਾਂ ਦਾ ਸਾਮਾਨ ਵੀ ਕੀਤਾ ਤਹਿਸ-ਨਹਿਸ

ਐੱਮਪੀ ਢੇਸੀ ਨੇ ਇਹ ਵੀ ਕਿਹਾ ਕਿ ਗੈਰ-ਨਿਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਜ਼ਮੀਨੀ ਵਿਵਾਦਾਂ ਲਈ ਨਿਆਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇ, ਜਦੋਂ ਉਨ੍ਹਾਂ ਦੀ ਜਾਇਦਾਦ ਗੈਰ-ਕਾਨੂੰਨੀ ਤੌਰ 'ਤੇ ਜ਼ਬਤ ਕੀਤੀ ਜਾਂਦੀ ਹੈ। ਦੋਵੇਂ ਮੰਤਰੀਆਂ ਜਿੰਪਾ ਅਤੇ ਹੇਅਰ ਨੇ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਲੈਣਗੇ ਕਿਉਂਕਿ ਉਹ ਹੋਰ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਮਾਲ ਮੰਤਰੀ ਜਿੰਪਾ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਪ੍ਰਵਾਸੀ ਭਾਰਤੀ ਨੂੰ ਅਜਿਹੀ ਕੋਈ ਸਮੱਸਿਆ ਹੈ ਤਾਂ ਉਹ ਇਸ ਮੁੱਦੇ ਸਬੰਧੀ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਉਨ੍ਹਾਂ ਦੇ ਸਰਕਾਰੀ ਨੰਬਰ +91 9464100168 'ਤੇ ਸੰਪਰਕ ਕੀਤਾ ਜਾਵੇ ਤਾਂ ਕਿ ਉਚਿਤ ਕਾਰਵਾਈ ਕੀਤੀ ਜਾ ਸਕੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News