UK 'ਚ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਜਾਣੋ ਪੂਰਾ ਮਾਮਲਾ

Thursday, Aug 03, 2023 - 02:11 PM (IST)

UK 'ਚ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ (ਇੰਦਰਜੀਤ)- ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਯੂ.ਕੇ ਤੋਂ ਆਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਦੌਰਾਨ ਸੰਸਦ ਮੈਂਬਰ ਦੇ ਕੁਝ ਦਸਤਾਵੇਜ਼ ਨਹੀਂ ਮਿਲੇ। ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕੀਤਾ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ।

ਇਹ ਵੀ ਪੜ੍ਹੋ- 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ

ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ ਦੀ 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਦੌਰਾਨ ਕੁਝ ਦਸਤਾਵੇਜ਼ ਨਹੀਂ ਮਿਲੇ। ਇਸ ਤੋਂ ਬਾਅਦ 'ਚ ਦਸਤਾਵੇਜ਼ ਮੰਗਵਾਏ ਜਾਣ 'ਤੇ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਕੋਲ ਓਵਰਸੀਜ ਸਿਟੀਜਨ ਆਫ ਇੰਡੀਆ OCI ਕਾਰਡ ਅਤੇ ਕੁਝ ਦਸਤਾਵੇਜ਼ ਨਹੀਂ ਸਨ। 

ਇਹ ਵੀ ਪੜ੍ਹੋ- ਗਟਰ ਦੇ ਸਾਹਮਣੇ ਖੜ੍ਹੇ ਹੋ ਕੇ ਅਰਦਾਸ ਕਰਨ ਦੀ ਵੀਡੀਓ ਵਾਇਰਲ, SGPC ਨੇ ਸ਼ੁਰੂ ਕੀਤੀ ਕਾਰਵਾਈ

ਦੱਸ ਦੇਈਏ ਕਿ ਤਨਮਨਜੀਤ ਸਿੰਘ ਢੇਸੀ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ ਅਤੇ ਸਲੋਹ ਹਲਕੇ ਨੂੰ 2017 ਤੋਂ ਯੂਕੇ 'ਚ ਸੰਸਦ ਮੈਂਬਰ ਵਜੋਂ ਚੁਣੇ ਜਾ ਰਹੇ ਹਨ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਹਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂਕੇ ਵਿੱਚ ਸਿੱਖਾਂ ਦੇ ਮੁੱਦੇ ਉਠਾਉਂਦੇ ਆ ਰਹੇ ਹਨ।

ਇਹ ਵੀ ਪੜ੍ਹੋ- ਡੇਂਗੂ ਤੋਂ ਬਾਅਦ ਹੁਣ ਇਸ ਬੀਮਾਰੀ ਨੇ ਘੇਰੇ ਅੰਮ੍ਰਿਤਸਰ ਦੇ ਵਾਸੀ, ਬੱਚਿਆਂ ਤੇ ਬਜ਼ੁਰਗਾਂ ਨੂੰ ਵਧੇਰੇ ਖ਼ਤਰਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News