UK ਦੇ MP ਤਨਮਨਜੀਤ ਸਿੰਘ ਢੇਸੀ ਨੇ NRI ਮੁੱਦਿਆਂ ’ਤੇ ਚਰਚਾ ਲਈ CM ਮਾਨ ਨਾਲ ਕੀਤੀ ਮੁਲਾਕਾਤ
Friday, Apr 15, 2022 - 10:45 PM (IST)
ਜਲੰਧਰ (ਮਹੇਸ਼)-ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ (ਸਲੋਹ, ਯੂ. ਕੇ.) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਦੀ ਇਕ ਘੰਟੇ ਤੱਕ ਚੱਲੀ ਮੀਟਿੰਗ ਦੌਰਾਨ, ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ. ਇੰਦਰਬੀਰ ਸਿੰਘ ਨਿੱਝਰ ਵਿਧਾਇਕ (ਅੰਮ੍ਰਿਤਸਰ ਦੱਖਣੀ) ਅਤੇ ਸੰਸਦ ਮੈਂਬਰ ਢੇਸੀ ਦੇ ਪਿਤਾ ਇੰਗਲੈਂਡ ਦੇ ੳੱਘੇ ਕਾਰੋਬਾਰੀ ਜਸਪਾਲ ਸਿੰਘ ਢੇਸੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸਿਹਤ ਮੰਤਰੀ ਸਿੰਗਲਾ ਦਾ ਐਲਾਨ, 18 ਅਪ੍ਰੈਲ ਤੋਂ ਸੂਬੇ 'ਚ ਲੱਗਣਗੇ ਸਿਹਤ ਮੇਲੇ
ਐੱਮ. ਪੀ. ਢੇਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐੱਮ. ਪੀ. ਚੱਢਾ ਅਤੇ ਵਿਧਾਇਕ ਨਿੱਝਰ ਦੇ ਵੀ ਉਹ ਧੰਨਵਾਦੀ ਹਨ, ਜਿਨ੍ਹਾਂ ਨੂੰ ਉਹ ਨਾਲ ਲੈ ਕੇ ਅੱਜ ਮੁੱਖ ਮੰਤਰੀ ਨੂੰ ਮਿਲੇ ਹਨ। ਢੇਸੀ ਵੱਲੋਂ ਇਸ ਮੌਕੇ ’ਤੇ ਪ੍ਰਵਾਸੀ ਭਾਰਤੀਆਂ ਦੇ ਰੱਖੇ ਗਏ ਮੁੱਦਿਆਂ ਨੂੰ ਮੁੱਖ ਮੰਤਰੀ ਵੱਲੋਂ ਬਹੁਤ ਹੀ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਦੇ ਹੱਲ ਵਾਸਤੇ ਹਰ ਸੰਭਵ ਯਤਨ ਕਰਨਗੇ।
ਇਹ ਵੀ ਪੜ੍ਹੋ : ਭਾਰਤ ਤੋਂ UK ਜਾਣਾ ਹੋਇਆ ਔਖਾ
ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮਾਮਲਿਆਂ, ਜਿਨ੍ਹਾਂ 'ਚ ਜ਼ਮੀਨੀ ਵਿਵਾਦ ਦੇ ਕੇਸਾਂ, ਬਲੈਕਲਿਸਟ ਕੀਤੇ ਵਿਅਕਤੀਆਂ ਅਤੇ ਲੰਮੇ ਸਮੇਂ ਤੋਂ ਸਿਆਸੀ ਕੈਦੀਆਂ ਬਾਰੇ ਚਿੰਤਾਵਾਂ ਅਤੇ ਬਿਹਤਰ ਕਾਨੂੰਨ ਅਤੇ ਪ੍ਰਵਾਸੀ ਭਾਰਤੀ ਸਿੱਧੇ ਨਿਵੇਸ਼ ਨੂੰ ਆਕਰਸ਼ਿਤ (ਘਟਾਉਣ ਦੀ ਬਜਾਏ) ਕਰਨ ਦੀਆਂ ਨੀਤੀਆਂ, ਵਧੇਰੇ ਸੰਪਰਕ ਰਾਹੀਂ ਕਾਰਗੋ, ਵਪਾਰ ਅਤੇ ਸੈਰ-ਸਪਾਟੇ ਨੂੰ ਵਧਾਉਣ ਦੇ ਮਹੱਤਵ ‘ਆਦਿ ਤੋਂ ਇਲਾਵਾ ਖਾਸ ਤੌਰ ’ਤੇ ਲੰਡਨ, ਬਰਮਿੰਘਮ ਅਤੇ ਵਿਦੇਸ਼ਾਂ ਦੇ ਹੋਰ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੋਵਾਂ ਲਈ ਰੋਜ਼ਾਨਾ ਸਿੱਧੀਆਂ ਉਡਾਣਾਂ ਆਦਿ ਸਬੰਧੀ ਮੁੱਖ ਤੌਰ ’ਤੇ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ : ਜ਼ਿੰਬਾਬਵੇ 'ਚ ਬੱਸ ਹਾਦਸਾਗ੍ਰਸਤ, 35 ਦੀ ਮੌਤ ਤੇ 71 ਜ਼ਖਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ