ਯੂ. ਕੇ. ਤੋਂ ਆਈ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਪੁਲਸ ਦੀ ਕਾਰਵਾਈ ’ਤੇ ਚੁੱਕੇ ਸਵਾਲ

Friday, Mar 17, 2023 - 11:40 PM (IST)

ਯੂ. ਕੇ. ਤੋਂ ਆਈ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਪੁਲਸ ਦੀ ਕਾਰਵਾਈ ’ਤੇ ਚੁੱਕੇ ਸਵਾਲ

ਚੰਡੀਗੜ੍ਹ (ਰਮਨਜੀਤ ਸਿੰਘ)–ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਸੰਦੀਪ ਸਿੰਘ ਉਰਫ਼ ਨੰਗਲ ਅੰਬੀਆਂ ਦੇ ਸ਼ਰੇਆਮ ਹੋਏ ਕਤਲ ਦੇ ਮਾਮਲੇ ’ਚ ਮੁਲਜ਼ਮ ਬਣਾਏ ਗਏ ਲੋਕਾਂ ਨੂੰ ਅਜੇ ਤੱਕ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ ਅਤੇ ਕੇਸ ਦੇ ਅਹਿਮ ਗਵਾਹਾਂ ਦੀ ਸੁਰੱਖਿਆ ਵੀ ਰਾਮ ਭਰੋਸੇ ਹੀ ਹੈ। ਇਹ ਗੱਲ ਸੰਦੀਪ ਅੰਬੀਆਂ ਦੀ ਵਿਧਵਾ ਰੁਪਿੰਦਰ ਕੌਰ ਸੰਧੂ ਨੇ ਕਹੀ। ਉਹ ਚੰਡੀਗੜ੍ਹ ਵਿਚ ਪ੍ਰੈੱਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚ ਬੰਦ ਲਾਰੈਂਸ ਨੇ ਫਿਰ ਖੋਲ੍ਹੀ ਜ਼ੁਬਾਨ, ਜਿਸ ਦਿਨ ਸਲਮਾਨ ਖਾਨ ਨੂੰ ਮਾਰਾਂਗਾ, ਉਸੇ ਦਿਨ ਬਣ ਜਾਵਾਂਗਾ ਗੁੰਡਾ

ਰੁਪਿੰਦਰ ਕੌਰ ਨੇ ਕਿਹਾ ਕਿ ਕਤਲ ਦੇ ਸਾਜ਼ਿਸ਼ਕਾਰ ਸ਼ਰੇਆਮ ਘੁੰਮ ਰਹੇ ਹਨ ਪਰ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪੁਲਸ ਪ੍ਰਮੁੱਖ ਨੂੰ ਈਮੇਲ ਰਾਹੀਂ ਕਈ ਵਾਰ ਗੁਹਾਰ ਲਗਾ ਚੁੱਕੇ ਹਨ, ਇਥੋਂ ਤੱਕ ਕਿ ਮੁਲਜ਼ਮਾਂ ਦੇ ਟਿਕਾਣੇ ਵੀ ਦੱਸੇ ਤੇ ਲੋਕੇਸ਼ਨ ਵੀ, ਇਸ ਦੇ ਬਾਵਜੂਦ ਗ੍ਰਿਫ਼ਤਾਰੀ ਨਹੀਂ ਹੋਈ। ਰੁਪਿੰਦਰ ਕੌਰ ਨੇ ਸੰਦੀਪ ਦੇ ਕਤਲ ਦੇ ਗਵਾਹਾਂ ਦੀ ਜਾਨ ਨੂੰ ਵੀ ਖਤਰਾ ਜ਼ਾਹਿਰ ਕੀਤਾ ਹੈ ਅਤੇ ਪੁਲਸ ਪ੍ਰਮੁੱਖ ਤੋਂ ਮੰਗ ਕੀਤੀ ਕਿ ਉਨ੍ਹਾਂ ਸਾਰੇ ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਜਿਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਸੁਨਹਿਰੀ ਭਵਿੱਖ ਬਣਾਉਣ ਲਈ ਇਟਲੀ ਗਏ ਪੰਜਾਬੀ ਦੀ ਅਚਾਨਕ ਮੌਤ

ਰੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਦਾ ਕਤਲ ਕਰਨ ਵਾਲੇ ਬਹੁਤ ਤਾਕਤਵਰ ਹਨ, ਜਿਨ੍ਹਾਂ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ, ਜੋ ਕਿਸੇ ਨੂੰ ਵੀ ਸੁਪਾਰੀ ਕਿੱਲਰ ਬੁਲਾ ਕੇ ਕਿਸੇ ਨੂੰ ਵੀ ਟਿਕਾਣੇ ਲਗਾ ਸਕਦੇ ਹਨ। ਰੁਪਿੰਦਰ ਕੌਰ ਨੇ ਮੰਗ ਕੀਤੀ ਹੈ ਕਿ ਇਸ ਐੱਸ. ਆਈ. ਟੀ. ਦਾ ਗਠਨ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਸ ਨੇ ਕਤਲ ਦੇ ਗਵਾਹ ਹਾਕਮ ਸਿੰਘ, ਪ੍ਰੀਤਮ ਸਿੰਘ, ਇੰਦਰਪਾਲ ਸਿੰਘ ਅਤੇ ਸੋਹਣ ਸਿੰਘ ਨੂੰ ਤੁਰੰਤ ਸੁਰੱਖਿਆ ਦੇਣ ਦੀ ਮੰਗ ਕਰਦਿਆਂ ਐੱਫ਼. ਆਈ. ਆਰ. ’ਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।


author

Manoj

Content Editor

Related News