ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ

Wednesday, Apr 14, 2021 - 06:22 PM (IST)

ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ

ਜਲੰਧਰ (ਰਾਹੁਲ) : 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਪੱਬਾਂ ਭਾਰ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਆਖਿਆ ਹੈ ਕਿ ਜੇਕਰ 2022 ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਦੀ ਹੈ ਤਾਂ ਦਲਿਤ ਚਿਹਰਾ ਪਾਰਟੀ ਦਾ ਉਪ ਮੁੱਖ ਮੰਤਰੀ ਹੋਵੇਗਾ। ਸੁਖਬੀਰ ਬਾਦਲ ਅੱਜ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜਲੰਧਰ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਡਾ. ਅੰਬੇਡਕਰ ਦੇ ਨਾਮ ’ਤੇ ਪੰਜਾਬ ਵਿਚ ਇਕ ਵਿਸ਼ਾਲ ਯੂਨੀਵਰਸਿਟੀ ਬਣਾਵਾਂਗੇ।

ਇਹ ਵੀ ਪੜ੍ਹੋ : ਚੋਣ ਟਿਕਟ ਵੰਡ ’ਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ’ਤੇ ਉੱਠੇ ਸਵਾਲਾਂ ’ਤੇ ਕੈਪਟਨ ਨੇ ਤੋੜੀ ਚੁੱਪ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜੀਆਂ ਜਾ ਸਕਦੀਆਂ ਹਨ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਕੁੱਝ ਸਿਆਸੀ ਪਾਰਟੀਆਂ ਦੇ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਸਭ ਕੁੱਝ ਸਾਫ ਹੋ ਜਾਵੇਗਾ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵਲੋਂ 2022 ਦੀਆਂ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News