ਯੂਕ੍ਰੇਨ ਤੋਂ ਚੰਦਨ ਜਿੰਦਲ ਦੀ ਮ੍ਰਿਤਕ ਦੇਹ ਪੁੱਜੀ ਬਰਨਾਲਾ ; ਕੀਤਾ ਅੰਤਿਮ ਸੰਸਕਾਰ

Sunday, Mar 13, 2022 - 10:49 AM (IST)

ਯੂਕ੍ਰੇਨ ਤੋਂ ਚੰਦਨ ਜਿੰਦਲ ਦੀ ਮ੍ਰਿਤਕ ਦੇਹ ਪੁੱਜੀ ਬਰਨਾਲਾ ; ਕੀਤਾ ਅੰਤਿਮ ਸੰਸਕਾਰ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਯੂਕ੍ਰੇਨ ਦੇ ਵਨੀਸ਼ੀਆ ਸ਼ਹਿਰ ਵਿਖੇ ਬਰਨਾਲਾ ਦੇ ਨੌਜਵਾਨ ਚੰਦਨ ਜਿੰਦਲ ਦੀ ਪਿਛਲੇ ਦਿਨੀਂ ਇਲਾਜ ਦੌਰਾਨ ਮੌਤ ਹੋ ਗਈ ਸੀ | ਉਸਦੀ ਮ੍ਰਿਤਕ ਦੇਹ ਅੱਜ ਯੂਕ੍ਰੇਨ ਤੋਂ ਬਰਨਾਲਾ ਵਿਖੇ ਸਥਾਨਕ ਕਚਹਿਰੀ ਰੋਡ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪੁੱਜੀ। ਦੁਪਹਿਰ 1 ਵਜੇ ਦੇ ਕਰੀਬ ਮ੍ਰਿਤਕ ਦੀ ਦੇਹ ਨੂੰ ਸੰਸਕਾਰ ਕਰਨ ਲਈ ਰਾਮਬਾਗ ਬਰਨੇ ਲਿਆਂਦਾ ਗਿਆ, ਜਿਥੇ ਵੱਡੀ ਗਿਣਤੀ ਵਿਚ ਸ਼ਹਿਰ ਦੇ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਸੰਗਰੂਰ ਵਿਖੇ ਭਿਆਨਕ ਸੜਕ ਹਾਦਸੇ 'ਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ

ਚੰਦਨ ਦੀ ਚਿਖਾ ਨੂੰ ਮੁੱਖ ਅਗਨੀ ਉਸ ਦੇ ਭਰਾ ਨੀਰਜ ਜਿੰਦਲ ਨੇ ਦਿੱਤੀ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਰਾਮਣਵਾਸੀਆ, ਕਾਲੋਨਾਈਜਰ ਪਿਆਰਾ ਲਾਲ ਰਾਏਸਰ ਵਾਲੇ, ਭਾਜਪਾ ਆਗੂ ਧੀਰਜ ਦੱਧਾਹੂਰ, ਅਰੋੜਵੰਸ਼ ਸਭਾ ਦੇ ਚੇਅਰਮੈਨ ਵਿਵੇਕ ਸਿੰਧਵਾਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ‘ਆਪ’ ਤੇ ਅਕਾਲੀ ਦਲ ਨੂੰ ਲਪੇਟੇ ’ਚ ਲੈਂਦਿਆਂ ਖਹਿਰਾ ਨੇ ਕੀਤਾ ਭੁਲੱਥ ਦੇ ਲੋਕਾਂ ਦਾ ਧੰਨਵਾਦ

 


author

Gurminder Singh

Content Editor

Related News