ਯੂਕ੍ਰੇਨ ਤੋਂ ਸਹੀ ਸਲਾਮਤ ਭਾਰਤ ਪੁੱਜਾ ਬਟਾਲਾ ਦਾ ਵਿਸ਼ਾਲ, ਅਸ਼ਵਨੀ ਸੇਖੜੀ ਨੇ ਏਅਰਪੋਰਟ ’ਤੇ ਕੀਤਾ ਰਸੀਵ

Saturday, Mar 12, 2022 - 05:47 PM (IST)

ਬਟਾਲਾ (ਬੇਰੀ)- ਯੂਕ੍ਰੇਨ ਦੇ ਸ਼ਹਿਰ ਸੂਮੀ ’ਚ ਜੰਗ ਦੌਰਾਨ ਪਿਛਲੇ ਕਈ ਦਿਨਾਂ ਤੋਂ ਜੋ ਭਾਰਤੀ ਬੱਚੇ ਫਸੇ ਹੋਏ ਸਨ, ਉਨ੍ਹਾਂ ਨੂੰ ਸਫਲਤਾਪੂਰਵਕ ਭਾਰਤ ਸਰਕਾਰ ਵੱਲੋਂ ਯੂਕ੍ਰੇਨ ਤੋਂ ਵਾਪਸ ਭਾਰਤ ਲਿਆਂਦਾ ਗਿਆ ਹੈ। ਇਸ ਤਰ੍ਹਾਂ ਬਟਾਲਾ ਦੇ ਵਿਸ਼ਾਲ ਸ਼ਰਮਾ, ਜੋ ਸੂਮੀ ’ਚ ਆਪਣੇ ਸਾਥੀ ਵਿਦਿਆਰਥੀਆਂ ਨਾਲ ਜੰਗ ਦੌਰਾਨ ਫਸ ਗਏ ਸਨ, ਉਹ ਸਹੀ ਸਲਾਮਤ ਭਾਰਤ ਵਾਪਸ ਆ ਗਏ ਹਨ। ਬੀਤੀ ਦੇਰ ਸ਼ਾਮ ਬਟਾਲਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਅਸ਼ਵਨੀ ਸੇਖੜੀ ਵੱਲੋਂ ਉਕਤ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਰਸੀਵ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਇਸ ਮੌਕੇ ਅਸ਼ਵਨੀ ਸੇਖੜੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਅਤੇ ਵਸਨੀਕਾਂ ਨੂੰ, ਜੋ ਯੂਕ੍ਰੇਨ ’ਚੋਂ ਕੱਢਿਆ ਗਿਆ ਹੈ, ਉਹ ਆਪਣੇ ‘ਆਪ’ ’ਚ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਮਾਤਾ-ਪਿਤਾ, ਜੋ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸਨ, ਅੱਜ ਆਪਣੇ ਬੱਚਿਆਂ ਨੂੰ ਵਾਪਸ ਦੇਖ ਕੇ ਉਨ੍ਹਾਂ ਦੇ ਚਿਹਰੇ ’ਤੇ ਖੁਸ਼ੀ ਹੈ। ਬੱਚਿਆਂ ਦੇ ਘਰ ਵਾਪਸ ਆਉਣ ’ਤੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਬੱਚਿਆਂ ਦੀ ਬਾਕੀ ਦੀ ਰਹਿੰਦੀ ਪੜ੍ਹਾਈ ਲਈ ਦੇਸ਼ ਵਿਚ ਵੀ ਕੋਈ ਉਪਰਾਲਾ ਕਰੇ ਤਾਂਕਿ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਦੁਬਾਰਾ ਵਿਦੇਸ਼ ਜਾਣ ਦੀ ਲੋੜ ਨਾ ਪਵੇ। ਇਸ ਮੌਕੇ ਵਿਸ਼ਾਲ ਸ਼ਰਮਾ ਦੇ ਪਿਤਾ ਰਜਿੰਦਰ ਸ਼ਰਮਾ, ਵਰਿੰਦਰ ਸ਼ਰਮਾ ਆਦਿ ਪਰਿਵਾਰਿਕ ਮੈਂਬਰ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

 


rajwinder kaur

Content Editor

Related News