ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਭਾਜਪਾ ਕਰ ਰਹੀ ਕੰਮ : ਤਰੁਣ ਚੁਘ
Wednesday, Mar 02, 2022 - 08:37 AM (IST)
ਚੰਡੀਗੜ੍ਹ (ਸ਼ਰਮਾ)- ਯੂਕ੍ਰੇਨ ਵਿਚ ਭਾਰਤੀ ਵਿਦਿਆਰਥੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਕਿ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਯੂਕ੍ਰੇਨ ਤੋਂ ਵਾਪਸ ਲਿਆਉਣ ਲਈ ਸਾਰੇ ਸਾਧਨ ਦਿੱਤੇ ਹਨ। ਯੂਕ੍ਰੇਨ ਵਿਚ ਫਸੇ ਭਾਰਤੀਆਂ ਦੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਘਰਾਂ ਨੂੰ ਪਰਤਣ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੈ ਕੇ ਰੋਮਾਨੀਆ ਦੀ ਸਰਹੱਦ ’ਤੇ ਪਹੁੰਚੀਆਂ 5 ਉਡਾਣਾਂ ਦੇ ਉੱਥੋਂ ਦੇ ਵੱਖ-ਵੱਖ ਹਵਾਈ ਅੱਡਿਆਂ ’ਤੇ ਉਤਰੀਆਂ ਹਨ। ਚੁਘ ਨੇ ਕਿਹਾ ਕਿ ਪੋਲੈਂਡ ਅਤੇ ਸਲੋਵਾਕੀਆ ਦੀਆਂ ਸਰਹੱਦਾਂ ’ਤੇ ਪਹੁੰਚ ਚੁੱਕੇ ਵਿਦਿਆਰਥੀਆਂ ਨੂੰ ਬਾਹਰ ਕੱਢਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਨਿਗਰਾਨੀ ਦੀ ਜ਼ਿੰਮੇਵਾਰੀ ਹੈ। ਭਾਜਪਾ ਨੇਤਾਵਾਂ ਨੂੰ ਰਾਜ ਅਤੇ ਸਬੰਧਿਤ ਜ਼ਿਲ੍ਹਾ ਪੱਧਰ ’ਤੇ ਸਮਰਪਿਤ ਹੈਲਪਲਾਈਨ ਨੰਬਰਾਂ ਨਾਲ ਟੀਮਾਂ ਬਣਾਉਣ ਅਤੇ ਉਨ੍ਹਾਂ ਦਾ ਵਿਆਪਕ ਪ੍ਰਚਾਰ ਕਰਨ ਲਈ ਕਿਹਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ
ਚੁਘ ਨੇ ਕਿਹਾ ਕਿ ਦੇਸ਼ ਭਰ ਦੇ ਭਾਜਪਾ ਵਰਕਰ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਨਗੇ ਅਤੇ ਉਨ੍ਹਾਂ ਦਾ ਮਨੋਬਲ ਬਣਾਈ ਰੱਖਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦੇਣਗੇ। ਯੂਕ੍ਰੇਨ ਇਸ ਸਮੇਂ ਆਪਣੇ ਇਤਿਹਾਸ ਦੀ ਸਭ ਤੋਂ ਭਿਆਨਕ ਜੰਗ ਦੀ ਲਪੇਟ ਵਿਚ ਹੈ। ਸਰਕਾਰ ਨੇ ਯੂਕ੍ਰੇਨ ਦੇ ਸਾਰੇ ਸ਼ਹਿਰਾਂ ਵਿਚ ਕਰਫ਼ਿਊ ਲਗਾ ਦਿੱਤਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਸੁਰੱਖਿਅਤ ਪਨਾਹਗਾਹਾਂ ਵਿਚ ਲਿਜਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕਤਲ ਦੀ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ
ਭਾਜਪਾ ਆਗੂ ਸਥਾਨਕ ਪੱਧਰ ’ਤੇ ਫ਼ਸੇ ਵਿਦਿਆਰਥੀਆਂ ਦੇ ਪਤੇ ਵੀ ਇਕੱਠੇ ਕਰ ਰਹੇ ਹਨ। ਸੂਬਾ ਪੱਧਰੀ ਅਹੁਦੇਦਾਰ ਅਤੇ ਸੰਸਦ ਮੈਂਬਰ, ਵਿਧਾਇਕ ਉਨ੍ਹਾਂ ਦੇ ਮਾਪਿਆਂ ਨੂੰ ਮਿਲਣ ਜਾਣਗੇ। ਪ੍ਰਧਾਨ ਮੰਤਰੀ ਨਿੱਜੀ ਤੌਰ ’ਤੇ ਯਤਨਾਂ ਦੀ ਨਿਗਰਾਨੀ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ