ਯੂਕ੍ਰੇਨ ’ਚ ਭਾਰਤੀ ਵਿਦਿਆਰਥੀ ਦੀ ਮੌਤ ਮਗਰੋਂ ਸਹਿਮੇ ਮਾਪੇ, ਸਰਕਾਰ ਨੂੰ ਦਿੱਤੀ ਇਹ ਚਿਤਾਵਨੀ

Wednesday, Mar 02, 2022 - 12:59 PM (IST)

ਯੂਕ੍ਰੇਨ ’ਚ ਭਾਰਤੀ ਵਿਦਿਆਰਥੀ ਦੀ ਮੌਤ ਮਗਰੋਂ ਸਹਿਮੇ ਮਾਪੇ, ਸਰਕਾਰ ਨੂੰ ਦਿੱਤੀ ਇਹ ਚਿਤਾਵਨੀ

ਅਮ੍ਰਿੰਤਸਰ (ਗੁਰਿੰਦਰ ਸਾਗਰ) : ਯੂਕ੍ਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਦੌਰਾਨ ਮਾਰੇ ਗਏ ਕਰਨਾਟਕਾ ਦੇ ਇਕ ਵਿਦਿਆਰਥੀ ਦੀ ਮੌਤ ਤੋਂ ਬਾਅਦ ਬਾਕੀ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਇਸ ਸਬੰਧ ’ਚ ਅੱਜ ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਸਾਰੇ ਮਾਤਾ-ਪਿਤਾ, ਜਿਨ੍ਹਾਂ ਦੇ ਬੱਚੇ ਯੂਕ੍ਰੇਨ ਯੁੱਧ ਵਿਚ ਫਸੇ ਹੋਏ ਹਨ, ਨੇ ਅਗਲੀ ਵਿਉਂਤਬੰਦੀ ਕੀਤੀ।  

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ

ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਯੂਕ੍ਰੇਨ ਵਿੱਚ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਕਰਨ ਲਈ ਗਿਆ ਹੈ, ਜੋ ਯੁੱਧ ਕਰਕੇ ਉਥੇ ਫਸਿਆ ਹੋਇਆ ਹੈ। ਭਾਰਤ ਸਰਕਾਰ ਨੇ ਸਹੀ ਸਮੇਂ ’ਤੇ ਸਹੀ ਕਦਮ ਨਾ ਚੁੱਕ ਕੇ ਅੱਜ ਆਪਣੇ ਨਾਗਰਿਕਾਂ ਦੀ ਜਾਨ ਖ਼ਤਰੇ ਵਿਚ ਪਾ ਦਿੱਤੀ ਹੈ। ਭਾਰਤ ਸਰਕਾਰ ਵੱਲੋਂ ਜੋ ਵੀ ਪ੍ਰਬੰਧ ਕੀਤੇ ਜਾ ਰਹੇ ਹਨ, ਹੁਣ ਤਕ ਉਹ ਨਾਕਾਫੀ ਪਾਏ ਗਏ ਹਨ। ਇਸ ਮੌਕੇ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਯੂਕ੍ਰੇਨ ’ਚ ਫਸੇ ਹੋਏ ਬੱਚਿਆਂ ਨੂੰ ਲੈ ਕੇ ਭਾਰਤ ਸਰਕਾਰ ਕੋਈ ਸਹੀ ਕਦਮ ਨਹੀਂ ਚੁੱਕੇਗੀ ਤਾਂ ਉਨ੍ਹਾਂ ਨੂੰ ਸਾਰੇ ਪੰਜਾਬ ਦੇ ਮਾਤਾ-ਪਿਤਾ ਨੂੰ ਇਕੱਠਾ ਕਰਨਾ ਪੈ ਸਕਦਾ ਹੈ।  

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ

ਇਸ ਦੌਰਾਨ ਜਗਦੀਸ਼ ਠਾਕੁਰ, ਜਿਨ੍ਹਾਂ ਦਾ ਬੇਟਾ ਕੁਝ ਦਿਨ ਪਹਿਲਾਂ ਹੀ ਯੂਕ੍ਰੇਨ ਤੋਂ ਭਾਰਤ ਵਾਪਸ ਪਰਤਿਆ ਹੈ, ਉਨ੍ਹਾਂ ਨੇ ਵੀ ਭਾਰਤ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਇਕ ਪਾਰਟੀ ਦੇ ਨਹੀਂ  ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਸਹੀ ਕਦਮ ਨਾ ਚੁੱਕੇ ਜਾਣ ਕਾਰਨ ਅੱਜ ਭਾਰਤ ਦੇ ਨਾਗਰਿਕ ਯੂਕ੍ਰੇਨ ਵਿੱਚ ਤਸੀਹੇ ਸਹਿ ਰਹੇ ਹਨ ਅਤੇ ਇਸ ਮਾਹੌਲ ’ਚ ਪਲ ਪਲ ਮਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

ਉਨ੍ਹਾਂ ਨੇ ਕਿਹਾ ਕਿ ਹੋਰਨਾਂ ਮਾਤਾ-ਪਿਤਾ ਵਾਂਗ ਉਨ੍ਹਾਂ ਨੇ ਵੀ ਆਪਣੇ ਬੇਟੇ ਨੂੰ ਯੂਕ੍ਰੇਨ ਵਿਚ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਕਰਨ ਲਈ ਭੇਜਿਆ ਸੀ। ਜੇਕਰ ਸਰਕਾਰ ਭਾਰਤ ਵਿੱਚ ਅਜਿਹੀ ਸਹੂਲਤ ਦੇ ਦਿੰਦੀ ਤਾਂ ਕੋਈ ਮਾਤਾ-ਪਿਤਾ ਅੱਜ ਆਪਣੇ ਬੱਚਿਆਂ ਨੂੰ ਐੱਮ.ਬੀ.ਬੀ.ਐੱਸ ਦੀ ਪੜ੍ਹਾਈ ਕਰਨ ਦੇ ਲਈ ਵਿਦੇਸ਼ ਨਾ ਭੇਜਦੇ। 

ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ


author

rajwinder kaur

Content Editor

Related News