ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ ''ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ

Monday, Jul 10, 2023 - 06:40 PM (IST)

ਗੁਰਾਇਆ (ਮੁਨੀਸ਼) : ਪਿੰਡ ਵਿਰਕਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਵਨ ਦੇ ਪ੍ਰਧਾਨ ਰਣਜੀਤ ਲਾਲ ਦੀ ਇਕ ਲੱਚਰ ਗੀਤ ਵਾਲੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ।ਇਸ ਵੀਡੀਓ ’ਚ ਪ੍ਰਧਾਨ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਗੁਰੂ ਮਹਾਰਾਜ ਦਾ ਪ੍ਰਕਾਸ਼ ਹੋਇਆ ਹੈ, ਉਸ ਜਗ੍ਹਾ ’ਤੇ ਮੁੱਛਾਂ ਨੂੰ ਵੱਟ ਦੇ ਰਿਹਾ ਹੈ ਤੇ ਉਸ ਵੀਡੀਓ ’ਚ ਗੀਤ ਵੀ ਲਾਇਆ ਹੋਇਆ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਪੈਦਾ ਹੋ ਗਿਆ ਹੈ ਅਤੇ ਸੰਗਤਾਂ ਵਿਚ ਕਾਫ਼ੀ ਗੁੱਸਾ ਵੀ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਮਾਮਲੇ ਨੂੰ ਲੈ ਕੇ ਪਿੰਡ ’ਚ ਵੱਖ-ਵੱਖ ਸਿੱਖ ਜਥੇਬੰਦੀਆਂ, ਟਾਈਗਰ ਫੋਰਸ ਪੰਜਾਬ ਤੋਂ ਇਲਾਵਾ ਪਿੰਡ ਵਿਰਕਾਂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਇਕੱਠ ਵੀ ਹੋਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਵਾਪਰੀ ਇਹ ਘਟਨਾ ਮੰਦਭਾਗੀ ਹੈ ਅਤੇ ਜੇਕਰ ਪ੍ਰਧਾਨ ਖੁਦ ਅਜਿਹੀ ਹਰਕਤ ਕਰਦਾ ਹੈ ਤਾਂ ਸੰਗਤ ਨੂੰ ਕੀ ਸੰਦੇਸ਼ ਦੇਣਗੇ? ਇਸ ਹਰਕਤ ਲਈ ਉਸ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ ਪਰ ਰਣਜੀਤ ਲਾਲ ਨਾ ਤਾਂ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਆਇਆ, ਨਾ ਹੀ ਗ੍ਰਾਮ ਪੰਚਾਇਤ ਤੇ ਨਾ ਹੀ ਪਿੰਡ ਵਾਸੀਆਂ ਦੇ ਇਕੱਠ ’ਚ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪ੍ਰਧਾਨ ਆਪਣੀ ਗਲਤੀ ਨਹੀਂ ਮੰਨਦਾ ਤਾਂ ਉਸਦੇ ਖ਼ਿਲਾਫ਼ 295 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਵੀ ਬਦਲਿਆ ਜਾਵੇਗਾ। ਉਨ੍ਹਾਂ 11 ਜੁਲਾਈ ਤੱਕ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਮੁਆਫ਼ੀ ਮੰਗਣ ਦਾ ਸਮਾਂ ਦਿੱਤਾ ਹੈ।

ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ

ਉਧਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਣਜੀਤ ਲਾਲ ਨੇ ਕਿਹਾ ਕਿ ਉਨ੍ਹਾਂ ਤੇ ਗ੍ਰੰਥੀ ਸਿੰਘ ਨੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਜਾ ਕੇ ਆਪਣੀ ਗਲਤੀ ਦੀ ਮੁਆਫ਼ੀ ਮੰਗੀ ਹੈ, ਜਿਸ ਦੀ ਕਿਸੇ ਸ਼ਰਾਰਤੀ ਅਨਸਰ ਨੇ ਜਾਣਬੁੱਝ ਕੇ ਗੀਤ ਲਾ ਕੇ ਉਨ੍ਹਾਂ ਦੀ ਵੀਡੀਓ ਵਾਇਰਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ। ਉਹ ਆਪਣੀ ਗ਼ਲਤੀ ਲਈ ਮੁਆਫ਼ੀ ਮੰਗ ਚੁੱਕੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News