ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

Friday, Aug 16, 2024 - 05:03 PM (IST)

ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ (ਹਰਮਨ)- 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ  ਉਮਾ ਸ਼ੰਕਰ ਗੁਪਤਾ ਨੇ ਅੱਜ ਦੁਪਹਿਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮੌਕੇ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਭਰ ਵਿਚ 52 ਜੱਜਾਂ ਦੇ ਤਬਾਦਲੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ  ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਲੋਕ ਹਿਤ ਦੇ ਮਸਲਿਆਂ ਅਤੇ ਵਿਕਾਸ ਕਾਰਜਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਜ਼ਿਲ੍ਹੇ ਦੀਆਂ ਮੁਸ਼ਕਲਾਂ/ਸਮੱਸਿਆਵਾਂ ਨੂੰ ਸਮਝ ਕੇ ਅਧਿਕਾਰੀਆਂ ਦੀ ਟੀਮ ਦੇ ਸਹਿਯੋਗ ਨਾਲ ਉਨ੍ਹਾਂ ਦਾ ਯੋਗ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਹੋਣ ਵਾਲੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਨਿਰਪੱਖ ਤੇ ਸ਼ਾਂਤਮਈ ਮਹੌਲ ਵਿੱਚ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਉਮਾ ਸ਼ੰਕਰ ਗੁਪਤਾ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿੱਚ ਬਤੌਰ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ  ਉਮਾ ਸ਼ੰਕਰ ਗੁਪਤਾ ਸਾਲ 2005 ਜ਼ਿਲ੍ਹਾ ਗੁਰਦਾਸਪੁਰ ਵਿਖੇ ਬਤੌਰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਇਸ ਤੋਂ ਪਹਿਲਾਂ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚਣ 'ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸਕਰਨ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ ਸਮੇਤ ਹੋਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦਾ ਨਿੱਘਾ ਸਵਾਗਤ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News