''ਕੇਂਦਰ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ UN ਕੋਲ ਕਰੇ ਪਹੁੰਚ''

12/08/2021 9:13:34 PM

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ।

ਇਹ ਵੀ ਪੜ੍ਹੋ- ਮੁੱਖ ਮੰਤਰੀ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ, ਹਲਕੇ ਦੇ ਵਿਕਾਸ ਲਈ ਦਿੱਤੇ 15 ਕਰੋੜ
ਹਰਸਿਮਰਤ ਕੌਰ ਬਾਦਲ ਜੋ ਲੋਕ ਸਭਾ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਕਿਸੇ ਹੋਰ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਆਪਣੀ ਸ਼ਹਾਦਤ ਦੇਣ ਦੀ ਦੁਨੀਆਂ ਵਿਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਧਰਮ ਦੀ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਨਾਲ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਸੀ ਵਿਸ਼ਵਾਸ ਅਤੇ ਇਕ ਦੂਜੇ ਨੂੰ ਸਮਝਣ ਨੂੰ ਉਤਸ਼ਾਹ ਮਿਲੇਗਾ।

ਇਹ ਵੀ ਪੜ੍ਹੋ- CEO ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦੁਨੀਆਂ ਭਰ ਵਿਚ ਖਾਸ ਤੌਰ ’ਤੇ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਉਥੇ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦੇ ਨਾਲ ਨਾਲ ਮਨੁੱਖਤਾ ਦੇ ਮਾਣ ਤੇ ਸਤਿਕਾਰ ਲਈ ਦਿੱਤੀ ਸ਼ਹਾਦਤ ਬਾਰੇ ਸਕੂਲਾਂ ਵਿਚ ਇਕ ਅਧਿਆਏ ਸ਼ੁਰੂ ਕਰਨ ਲਈ ਵੀ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਸਕੂਲਾਂ ਤੇ ਕਾਲਜ ਦੇ ਸਿਲੇਬਸ ਵਿਚ ਸ਼ਾਮਲ ਕਰ ਕੇ ਇਸੇ ਦੇਸ਼ ਵਿਚ ਪਸਾਰ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਗੁਰੂ ਸਾਹਿਬ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਦੀ ਮੰਗ ਵੀ ਕੀਤੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Bharat Thapa

This news is Content Editor Bharat Thapa