UN ਨੇ ਕਿਸਾਨ ਅੰਦੋਲਨ ਦੀ ਕੀਤੀ ਹਮਾਇਤ ਕਿਹਾ, 'ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਵਿਖਾਵੇ ਕਰਨ ਦਾ ਹੈ ਅਧਿਕਾਰ'

12/05/2020 8:53:13 PM

ਜੇਨੇਵਾ - ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਤਾਰੇਸ ਨੇ ਭਾਰਤ ਵਿਚ ਕਿਸਾਨਾਂ ਦੇ ਜਾਰੀ ਵਿਖਾਵਿਆਂ ਸਬੰਧੀ ਸ਼ਨੀਵਾਰ ਕਿਹਾ ਕਿ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਵਿਖਾਵੇ ਕਰਨ ਦਾ ਅਧਿਕਾਰ ਹੈ। ਅਧਿਕਾਰੀਆਂ ਨੂੰ ਅਜਿਹੇ ਵਿਖਾਵੇ ਕਰਨ ਦੀ ਆਗਿਆ ਦੇਣੀ ਚਾਹੀਦੀ ਹੈ। ਭਾਰਤ ਨੇ ਕਿਸਾਨਾਂ ਦੇ ਵਿਖਾਵਿਆਂ ਸਬੰਧੀ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਨੂੰ ਭੁਲੇਖਾ ਪਾਊ ਅਤੇ ਗੈਰ ਜ਼ਰੂਰੀ ਦੱਸਿਆ ਹੈ। ਨਾਲ ਹੀ ਇਹ ਵੀ ਕਿਹਾ ਹੈ ਕਿ ਇਹ ਇਕ ਲੋਕਰਾਜੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਜੁੜਿਆ ਵਿਸ਼ਾ ਹੈ।

PunjabKesari

ਗੁਤਾਰੇਸ ਦੇ ਇਕ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਜਿੱਥੋਂ ਤੱਕ ਭਾਰਤ ਦਾ ਸਵਾਲ ਹੈ, ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਵਿਖਾਵੇ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਲੋਕਾਂ ਨੂੰ ਅਜਿਹੇ ਵਿਖਾਵੇ ਕਰਨ ਤੋਂ ਰੋਕਣਾ ਨਹੀਂ ਚਾਹੀਦਾ। ਓਧਰ ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆਂ ਬਾਰੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਅਸੀਂ ਭਾਰਤ ਵਿਚ ਕਿਸਾਨਾਂ ਨਾਲ ਸਬੰਧਿਤ ਕੁਝ ਅਜਿਹੀਆਂ ਟਿੱਪਣੀਆਂ ਨੂੰ ਦੇਖਿਆ ਹੈ ਜੋ ਭੁਲੇਖਾਪਾਊ ਸੂਚਨਾਵਾਂ 'ਤੇ ਅਧਾਰਿਤ ਹਨ। ਇਸ ਤਰ੍ਹਾਂ ਦੀਆਂ ਟਿੱਪਣੀਆਂ ਬੇਲੋੜੀਆਂ ਹਨ। ਭਾਰਤ ਵਰਗੇ ਇਕ ਲੋਕਰਾਜੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਿਤ ਅਜਿਹੀਆਂ ਟਿੱਪਣੀਆਂ ਤਾਂ ਹੋਰ ਵੀ ਬੇਲੋੜੀਆਂ ਹੋ ਜਾਂਦੀਆਂ ਹਨ।

PunjabKesari


Khushdeep Jassi

Content Editor

Related News