22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
Thursday, Nov 09, 2017 - 01:36 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਹ ਪੁਲਸ ਟੀਮ ਨਾਲ ਪਿੰਡ ਭਦੌੜ ਤੋਂ ਮੱਝੂਕੇ ਨੂੰ ਜਾ ਰਹੇ ਸੀ, ਜਿਸ ਦੌਰਾਨ ਸ਼ੱਕ ਦੇ ਆਧਾਰ 'ਤੇ ਦੋਸ਼ੀ ਦਿਲਬਾਗ ਸਿੰਘ ਪੁੱਤਰ ਕਰਮ ਸਿੰਘ ਵਾਸੀ ਮੱਝੂਕੇ ਰੋਡ, ਭਦੌੜ ਦੀ ਤਲਾਸ਼ੀ ਲਈ ਤÎਾਂ ਉਸ ਕੋਲੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀ।
ਹੌਲਦਾਰ ਕਿਰਨਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਸ ਪਾਰਟੀ ਨਾਲ (ਸਟੇਡੀਅਮ ਕੋਲ ਸੂਏ ਦੇ ਪੁਲ ਨੇੜੇ) ਭਦੌੜ ਵੱਲ ਜਾ ਰਹੇ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈ। ਦੋਸ਼ੀ ਰਮੇਸ਼ ਸਿੰਘ ਉਰਫ ਮੇਸ਼ੀ ਪੁੱਤਰ ਗੁਰਮੇਲ ਸਿੰਘ ਵਾਸੀ ਤਲਵੰਡੀ ਰੋਡ, ਭਦੌੜ ਨੂੰ ਕਾਬੂ ਕਰ ਕੇ ਉਸ ਵਿਰੁੱਧ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
