ਪਤੀ ਪਤਨੀ ਸਮੇਤ ਤਿੰਨ ਵਿਅਕਤੀਆਂ ਤੋਂ 76 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
Thursday, Apr 19, 2018 - 06:05 PM (IST)
ਬੁਢਲਾਡਾ (ਬਾਂਸਲ) : ਸਥਾਨਕ ਸਿਟੀ ਪੁਲਸ ਵੱਲੋਂ ਦੋ ਮੁਕੱਦਮਿਆਂ 'ਚ ਪਤੀ ਪਤਨੀ ਸਮੇਤ ਤਿੰਨ ਵਿਅਕਤੀਆਂ ਤੋਂ 76 ਬੋਤਲਾਂ ਠੇਕਾ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਐੱਸ. ਐੱਚ. ਓ. ਬਲਵਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ 36 ਬੋਤਲਾਂ ਠੇਕਾ ਸ਼ਰਾਬ ਦੇਸੀ ਬਾ-ਹੱਦ ਬੁਢਲਾਡਾ ਕਸ਼ਮੀਰ ਸਿੰਘ ਅਤੇ ਉਸਦੀ ਪਤਨੀ ਕਮਲਾ ਦੇਵੀ ਤੋਂ ਬਰਾਮਦ ਕੀਤੀਆਂ ਹਨ ਅਤੇ ਇਸੇ ਤਰ੍ਹਾਂ 35 ਬੋਤਲਾ ਬਿੱਟੂ ਪੁੱਤਰ ਪ੍ਰਕਾਸ਼ ਬਾ-ਹੱਦ ਫੁੱਲੂਆਲਾ ਡੋਗਰਾ ਚੋਕ ਤੋਂ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
