ਨਾਜਾਇਜ਼ ਸ਼ਰਾਬ ਬਰਾਮਦ
Friday, Jun 22, 2018 - 06:44 AM (IST)

ਮੋਗਾ,(ਆਜ਼ਾਦ)- ਮੋਗਾ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਦੀ ਸਮੱਗਲਿੰਗ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਐਕਸਾਈਜ਼ ਵਿਭਾਗ ਨੇ ਇਕ ਮੋਟਰ ’ਤੇ ਛਾਪੇਮਾਰੀ ਕਰ ਕੇ 87 ਪੇਟੀਆਂ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਸਹਾਇਕ ਥਾਣੇਦਾਰ ਤਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਸਲ੍ਹੀਣਾ ਕੋਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਪ੍ਰੀਤ ਸਿੰਘ, ਕਾਲਾ ਸਿੰਘ, ਗੁਰਵਿੰਦਰ ਸਿੰਘ, ਸੁਖਮੰਦਰ ਸਿੰਘ ਸਾਰੇ ਵਾਸੀ ਪਿੰਡ ਸਲ੍ਹੀਣਾ ਬਾਹਰੀ ਸੂਬਿਆਂ ਤੋਂ ਭਾਰੀ ਮਾਤਰਾ ’ਚ ਸ਼ਰਾਬ ਦੀਆਂ ਪੇਟੀਆਂ ਲਿਆ ਕੇ ਉਨ੍ਹਾਂ ’ਤੇ ਪੰਜਾਬ ਦਾ ਮਾਰਕਾ ਲਾ ਕੇ ਵੇਚਦੇ ਹਨ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਸ਼ਰਾਬ ਸਮੇਤ ਸਮੱਗਲਰ ਕਾਬੂ ਆ ਸਕਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਦੱਸੀ ਹੋਈ ਜਗ੍ਹਾ ਜੋ ਖੇਤ ’ਚ ਮੋਟਰ ਵਾਲਾ ਕਮਰਾ ਸੀ, ਉਤੇ ਛਾਪੇਮਾਰੀ ਕੀਤੀ ਅਤੇ ਉਥੋਂ 87 ਪੇਟੀਆਂ ਸ਼ਰਾਬ ਬਰਾਮਦ ਕੀਤੀ।
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਹੌਲਦਾਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਬਲਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬੀਹਲੀ ਖਡ਼ਕ ਸਿੰਘ ਵਾਲੀ (ਬਰਨਾਲਾ) ਤੋਂ 12 ਬੋਤਲਾਂ ਸ਼ਰਾਬ ਪੈਗੀ ਸੰਤਰਾ ਮਸਾਲੇਦਾਰ ਮਾਰਕਾ ਚੰਡੀਗਡ਼੍ਹ ਬਰਾਮਦ ਕਰ ਕੇ ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।