ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਗ੍ਰਿਫਤਾਰ

Sunday, Feb 11, 2018 - 03:48 PM (IST)

ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਗ੍ਰਿਫਤਾਰ

ਗੁਰਦਾਸਪੁਰ (ਵਿਨੋਦ) - ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਨ ਦੇ ਦੋਸ਼ 'ਚ ਪੁਲਸ ਨੇ ਦੋ ਔਰਤਾਂ ਨੂੰ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਇੰਚਾਰਜ਼ ਰਜਿੰਦਰ ਕੁਮਾਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਜੈਕਰਨ ਸਿੰਘ ਪੁਲਸ ਪਾਰਟੀ ਦੇ ਨਾਲ ਪਿੰਡ ਮੀਰਪੁਰ ਦੇ ਬਾਹਰ ਨਾਕਾ ਲਗਾਇਆ ਹੋਇਆ ਸੀ। ਨਾਕੇ ਦੌਰਾਨ ਸ਼ੱਕ ਦੇ ਆਧਾਰ 'ਤੇ ਮਹਿਲਾ ਮਨਜੀਤ ਉਰਫ਼ ਨਿੱਕੀ ਪਤਨੀ ਮੰਗਾ ਰਾਮ ਨਿਵਾਸੀ ਬਰਿਆਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ 7500 ਮਿ. ਲੀਟਰ ਸ਼ਰਾਬ ਬਰਾਮਦ ਕੀਤੀ।
ਇਸੇ ਤਰ੍ਹਾਂ ਦੋਰਾਂਗਲਾ ਸਟੇਸ਼ਨ ਇੰਚਾਰਜ਼ ਕੁਲਜਿੰਦਰ ਨੇ ਦੱਸਿਆ ਕਿ ਸਬ. ਇੰਸਪੈਕਟਰ ਛੱਜੂ ਰਾਮ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸੀ ਕਿ ਇਕ ਮੁਖਬਰ ਵਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਦੋਸ਼ੀ ਚੰਚਲਾ ਉਰਫ ਸੀ. ਕੇ ਪਤਨੀ ਵਿਜੇ ਕੁਮਾਰ ਨਿਵਾਸੀ ਪਿੰਡ ਗਾਹਲੜੀ ਨੂੰ 6750 ਮਿ. ਲੀਟਰ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ।


Related News