ਕਮਾਦ ''ਚੋਂ ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਬਰਾਮਦ

Friday, Sep 08, 2017 - 01:09 AM (IST)

ਕਮਾਦ ''ਚੋਂ ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਬਰਾਮਦ

ਬਟਾਲਾ,  (ਸੈਂਡੀ)–   ਡੀ. ਐੱਸ. ਪੀ. ਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਚੌਕੀ ਦਿਆਲਗੜ੍ਹ ਵੱਲੋਂ ਗਸ਼ਤ ਦੌਰਾਨ ਕਮਾਦ 'ਚੋਂ ਭਾਰੀ ਮਾਤਰਾ 'ਚ ਨਾਜਾਇਜ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮਮਰਾਵਾਂ ਪਿੰਡ ਵਿਖੇ ਹੌਲਦਾਰ ਸੰਤੋਖ ਸਿੰਘ ਹਰੀ ਸਿੰਘ, ਸਤਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਆਦਿ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਇਕ ਵਿਅਕਤੀ ਕਮਾਦ 'ਚ ਅੰਗਰੇਜ਼ੀ ਸ਼ਰਾਬ ਰੱਖ ਕੇ ਗਾਹਕ ਦਾ ਇੰਤਜ਼ਾਰ ਕਰ ਰਿਹਾ ਹੈ। ਅਸੀਂ ਤੁਰੰਤ ਮੌਕੇ 'ਤੇ ਜਾ ਕੇ ਉਕਤ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕਰ ਲਿਆ ਜਿਸ ਕੋਲੋਂ 48 ਬੋਤਲਾਂ ਬਰਾਮਦ ਕੀਤੀਆਂ ਗਈਆਂ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਸਿਕੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਵਾਂ ਪਿੰਡ ਵਜੋਂ ਹੋਈ ਹੈ ਅਤੇ ਉਸਦੇ ਖਿਲਾਫ਼ ਐਕਸਾਈਜ਼ ਐਕਟ 61/1/14 ਤਹਿਤ ਕੇਸ ਦਰਜ ਕਰ ਲਿਆ ਹੈ। 


Related News