ਤਰਨਤਾਰਨ ਜ਼ਿਲ੍ਹੇ ’ਚ ਵੱਡੀ ਵਾਰਦਾਤ, ਚਾਚੇ-ਭਤੀਜੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

Wednesday, Sep 29, 2021 - 12:22 PM (IST)

ਤਰਨਤਾਰਨ ਜ਼ਿਲ੍ਹੇ ’ਚ ਵੱਡੀ ਵਾਰਦਾਤ, ਚਾਚੇ-ਭਤੀਜੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਤਰਨਤਾਰਨ/ਖਡੂਰ ਸਾਹਿਬ (ਗਿੱਲ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਥਾਣਾ ਵੈਰੋਵਾਲ ਦੇ ਪਿੰਡ ਨਾਗੋਕੇ ਵਿਖੇ ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਦੌਰਾਨ ਗੋਲੀਆਂ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀਆਂ ਦੀ ਸ਼ਨਾਖਤ ਲਖਬੀਰ ਸਿੰਘ ਪੁੱਤਰ ਜਰਨੈਲ ਸਿੰਘ ਉਮਰ 54 ਸਾਲ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਤਸਬੀਰ ਉਮਰ 26 ਸਾਲ ਵਜੋਂ ਹੋਈ। ਮਿਲੀ ਜਾਣਕਾਰੀ ਮ੍ਰਿਤਕ ਰਿਸ਼ਤੇ ਵਿਚ ਚਾਚਾ-ਭਤੀਜਾ ਲੱਗਦੇ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਾ ਪਿੰਡ ਦੇ ਹੀ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ। ਜੋ ਕੁਝ ਸਮੇਂ ਬਾਅਦ ਵਿਚ ਇਕ ਵੱਡੇ ਝਗੜੇ ਦਾ ਰੂਪ ਧਾਰ ਗਿਆ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ, ਪ੍ਰਧਾਨਗੀ ਛੱਡਣ ਪਿੱਛੇ ਕੀਤਾ ਵੱਡਾ ਖ਼ੁਲਾਸਾ

ਇਸ ਦੌਰਾਨ ਪਿੰਡ ਦੇ ਹੀ ਕੁਝ ਨੌਜਵਾਨਾਂ ਦੇ ਇਕ ਧੜੇ ਲਖਬੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਸਿੱਧੀਆਂ ਗੋਲੀਆਂ ਮਾਰ ਦਿੱਤੀਆਂ ਜਿਸ ਦੌਰਾਨ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਐੱਸ. ਐੱਚ. ਓ. ਵਰਿੰਦਰ ਸਿੰਘ ਖੋਸਾ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ


author

Gurminder Singh

Content Editor

Related News