Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ ''ਚ ਪਾ ਦਿੱਤੀ ਪੁਲਸ

Sunday, Jun 07, 2026 - 04:42 PM (IST)

Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ ''ਚ ਪਾ ਦਿੱਤੀ ਪੁਲਸ

ਕਾਲਾ ਸੰਘਿਆਂ (ਨਿੱਝਰ)- ਥਾਣਾ ਸਦਰ ਕਪੂਰਥਲਾ ਅਧੀਨ ਪੈਂਦੀ ਪੁਲਸ ਚੌਂਕੀ ਕਾਲਾ ਸੰਘਿਆਂ ਦੀ ਪੁਲਸ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚਾਚੇ-ਭਤੀਜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੌਂਕੀ ਇੰਚਾਰਜ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਵਿਚ ਪਿਛਲੇ ਦਿਨਾਂ ਤੋਂ ਰਾਤ ਸਮੇਂ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਅਤੇ ਹੋਰ ਕੀਮਤੀ ਸਾਮਾਨ ਚੋਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਰਕੇ ਪੁਲਸ ਵੱਲੋਂ ਰਾਤ ਦੀ ਗਸ਼ਤ ਸ਼ੁਰੂ ਕੀਤੀ ਗਈ, ਜਿਸ ਦੌਰਾਨ ਸੁਖਾਣੀ ਪੁਲੀ ਨੇੜਿਓਂ ਰਾਤ ਕਰੀਬ 12 ਵਜੇ ਦੇ ਵਿਚਕਾਰ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਲਈ ਕਿਹਾ, ਜਿਨ੍ਹਾਂ ਨੇ ਮੌਕੇ ਤੋਂ ਮੋਟਰਸਾਈਕਲ ਭਜਾ ਲਿਆ। ਪੁਲਸ ਗਸ਼ਤ ਟੀਮ ਵੱਲੋਂ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕਰਦੇ ਹੋਏ ਉਨਾਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਪੁੱਤਰ ਜਸਵੀਰ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਅਮਰੀਕ ਸਿੰਘ ਦੋਵੇਂ ਵਾਸੀ ਪਿੰਡ ਪੱਖੋਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਪਲਾਸ, ਤਾਰਾਂ, ਸਟਾਟਰ ਆਦਿ ਬਰਾਮਦ ਹੋਇਆ, ਜਿਸ ’ਤੇ ਸ਼ੱਕ ਪੈਣ ’ਤੇ ਤਫਤੀਸ਼ ਲਈ ਇਨ੍ਹਾਂ ਨੂੰ ਪੁਲਸ ਚੌਂਕੀ ਵੀ ਲਿਆਂਦਾ ਗਿਆ ਅਤੇ ਸਵੇਰ ਦੇ ਟਾਈਮ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ, ਜਿਸ ਦੌਰਾਨ ਕਥਿਤ ਤੌਰ 'ਤੇ ਇਨ੍ਹਾਂ ਨੇ ਮੰਨਿਆ ਕਿ ਇਹ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਕੇ ਵੇਚਦੇ ਹਨ।

ਇਹ ਵੀ ਪੜ੍ਹੋ:  ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ

ਚੌਂਕੀ ਇੰਚਾਰਜ ਨੇ ਦੱਸਿਆ ਕਿ ਕਾਬੂ ਕੀਤੇ ਦੋਵੇਂ ਨੌਜਵਾਨ ਰਿਸ਼ਤੇ 'ਚ ਚਾਚਾ-ਭਤੀਜਾ ਹਨ ਅਤੇ ਜਿਸ ਮੋਟਰਸਾਈਕਲ ’ਤੇ ਇਹ ਸਵਾਰ ਸਨ ਉਸ ਦੀ ਨੰਬਰ ਪਲੇਟ ਵੀ ਨਹੀਂ ਹੈ। ਪੁਲਸ ਵੱਲੋਂ ਤਫ਼ਸੀਸ਼ ਕੀਤੀ ਜਾਵੇਗੀ ਕਿ ਇਹ ਮੋਟਰਸਾਈਕਲ ਇਨ੍ਹਾਂ ਦਾ ਆਪਣਾ ਹੈ ਜਾਂ ਚੋਰੀ ਕੀਤਾ ਹੋਇਆ। ਚੌਂਕੀ ਇੰਚਾਰਜ ਨੇ ਦੱਸਿਆ ਕਿ ਇਨ੍ਹਾਂ 'ਤੇ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਨੰਬਰ 135 ਦਰਜ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ ਅਤੇ ਹੋਰ ਚੋਰੀਆਂ ਦੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News