ਸੰਗਰਾਹੂਰ ''ਚ ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ! ਗੱਡੀ ਕੱਟ ਕੇ ਕੱਢਣੀਆਂ ਪਈਆਂ ਲਾਸ਼ਾਂ
Sunday, Apr 06, 2025 - 01:22 PM (IST)

ਸਾਦਿਕ (ਪਰਮਜੀਤ): ਸਾਦਿਕ ਨੇੜਲੇ ਪਿੰਡ ਸੰਗਰਾਹੂਰ ਦੇ ਰਹਿਣ ਵਾਲੇ ਚਾਚੇ-ਭਤੀਜੇ ਦੀ ਇਕ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲਖਵੀਰ ਸਿੰਘ ਤੇ ਮਨੀ ਵਜੋਂ ਹੋਈ ਹੈ। ਮਨੀ ਸਾਦਿਕ ਤਹਿਸੀਲ ਵਿਖੇ ਕੰਮ ਕਰਦਾ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਆਲਟੋ ਗੱਡੀ 'ਤੇ ਸਵਾਰ ਹੋ ਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੱਕ ਫੱਤੇ ਚੱਲੇ ਸਨ। ਜਦ ਉਹ ਸ਼ਾਂਦੇ ਹਾਸਮ ਕੋਲ ਪੁੱਜੇ ਤਾਂ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਨੂੰ ਕੱਟ ਕੇ ਦੋਹਾਂ ਨੂੰ ਬਾਹਰ ਕੱਢਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਬਾਰੇ ਪਤਾ ਲੱਗਣ 'ਤੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਵੀ ਮੌਕੇ 'ਤੇ ਪੁੱਜ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8