ਰਿਸ਼ਤਿਆਂ ਤੋਂ ਵੱਡਾ ਹੋਇਆ ਪੈਸਾ, ਚਾਚੇ ਨੇ ਤੇਜ਼ਾਬ ਪਾ ਸਾੜਿਆ ਭਤੀਜਾ
Thursday, Oct 03, 2024 - 06:26 PM (IST)
ਅਬੋਹਰ (ਸੁਨੀਲ) : ਅਬੋਹਰ ਵਿਚ ਭਤੀਜੇ 'ਤੇ ਤੇਜ਼ਾਬ ਸੁੱਟਣ ਵਾਲੇ ਚਾਚਾ ਅਤੇ ਉਸਦੇ ਸਾਥੀ ਨੂੰ ਨਗਰ ਥਾਣਾ ਇਕ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੁਲਸ ਵੱਲੋਂ ਸੰਤ ਨਗਰ ਵਿਖੇ ਇਕ ਨਾਬਾਲਗ ਲੜਕੇ 'ਤੇ ਤੇਜ਼ਾਬ ਨਾਲ ਹਮਲਾ ਕਰਨ ਦੇ ਇਲਜ਼ਾਮ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਕਤਲ
ਇਸ ਬਾਬਤ ਐੱਸ. ਐੱਚ. ਓ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਘਰੇਲੂ ਝਗੜਾ ਚੱਲ ਰਿਹਾ ਸੀ ਜਿਸ ਦੇ ਚੱਲਦੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਿੱਦੜਬਾਹਾ ਵਿਚ ਐਕਟਿਵ ਹੋਏ ਮਨਪ੍ਰੀਤ ਬਾਦਲ, ਦਿੱਤੇ ਬਿਆਨ ਨੇ ਭਖਾਈ ਸਿਆਸਤ