ਚਾਚੇ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ''ਚ ਭਤੀਜੇ ਬਾਰੇ ਹੋਇਆ ਵੱਡਾ ਖ਼ੁਲਾਸਾ

Thursday, Aug 22, 2024 - 11:48 AM (IST)

ਜਲੰਧਰ (ਗੁਲਸ਼ਨ)–ਜਲੰਧਰ ਕੈਂਟ-ਖੁਰਦਪੁਰ ਰੇਲਵੇ ਸਟੇਸ਼ਨ ਵਿਚਕਾਰ 25 ਜੁਲਾਈ ਨੂੰ ਕੁਲਦੀਪ ਸਿੰਘ ਪੁੱਤਰ ਸਵ. ਬਖਸ਼ੀਸ਼ ਸਿੰਘ ਵਾਸੀ ਕੋਟਲੀ ਥਾਨ ਸਿੰਘ ਜ਼ਿਲ੍ਹਾ ਜਲੰਧਰ ਨੇ ਟਰੇਨ ਨੰਬਰ 04468 ਦੇ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਸਬੰਧੀ ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਦੇ ਬੇਟੇ ਅਵਤਾਰ ਚੰਦ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਸੀ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕ ਦੇ ਭਤੀਜੇ ਸੀਤਾਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਜੀ. ਆਰ. ਪੀ. ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਘਟਨਾ ਦੇ ਅਗਲੇ ਦਿਨ ਮ੍ਰਿਤਕ ਦੇ ਬੇਟੇ ਅਵਤਾਰ ਚੰਦ ਨੇ ਆਪਣੇ ਪਿਤਾ ਕੁਲਦੀਪ ਸਿੰਘ ਵੱਲੋਂ ਲਿਖਿਆ ਗਿਆ ਇਕ ਸੁਸਾਈਡ ਨੋਟ ਸੌਂਪਿਆ, ਜਿਸ ਵਿਚ ਮ੍ਰਿਤਕ ਕੁਲਦੀਪ ਨੇ ਆਪਣੇ ਭਤੀਜੇ ਸੀਤਾਰਾਮ, ਉਸ ਦੇ 2 ਬੇਟਿਆਂ ਕੰਚੇ ਅਤੇ ਭਿੰਡੀ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਇਸ ਤੋਂ ਬਾਅਦ 26 ਜੁਲਾਈ ਨੂੰ ਏ/ਡੀ ਬੀ. ਐੱਨ. ਐੱਸ. ਤਹਿਤ ਥਾਣਾ ਜੀ. ਆਰ. ਪੀ. ਜਲੰਧਰ ਵਿਚ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਜਲੰਧਰ 'ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ ਭਰਤੀ

ਐੱਸ. ਐੱਚ. ਓ. ਨੇ ਦੱਸਿਆ ਕਿ ਕੇਸ ਵਿਚ ਨਾਮਜ਼ਦ ਮੁਲਜ਼ਮ ਸੀਤਾਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਬੁੱਧਵਾਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮੁਲਜ਼ਮ ਸੀਤਾਰਾਮ ਨੂੰ 4 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ- ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ ਮਹੱਤਵਪੂਰਨ ਟਰੇਨਾਂ ਰਹਿਣਗੀਆਂ ਰੱਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News