PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ ਮਾਮਾ, ਮੌਕੇ 'ਤੇ ਪਿਆ ਚੀਕ-ਚਿਹਾੜਾ, ਰੈਸਕਿਊ ਜਾਰੀ
Thursday, Feb 26, 2026 - 05:04 PM (IST)
ਬਠਿੰਡਾ : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਕੁੜੀ ਵਲੋਂ ਭਰਾ ਨਾਲ ਮਾਮੂਲੀ ਬਹਿਸ ਮਗਰੋਂ ਨਹਿਰ 'ਚ ਛਾਲ ਮਾਰ ਦਿੱਤੀ ਗਈ। ਭਾਣਜੀ ਨੂੰ ਬਚਾਉਣ ਲਈ ਮਾਮੇ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ। ਹਾਲਾਂਕਿ ਕੁੜੀ ਨੂੰ ਤਾਂ ਬਚਾਅ ਲਿਆ ਗਿਆ ਪਰ ਉਸ ਦਾ ਮਾਮਾ ਨਹਿਰ ਦੇ ਪਾਣੀ 'ਚ ਰੁੜ੍ਹ ਗਿਆ, ਜਿਸ ਦੀ ਭਾਲ ਜਾਰੀ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਦੱਸਿਆ ਕਿ ਕੋਮਲ ਕੁਮਾਰੀ (16) ਨੈਸ਼ਨਲ ਕਾਲੋਨੀ ਦੀ ਰਹਿਣ ਵਾਲੀ ਹੈ। ਉਸ ਦਾ ਆਪਣੇ ਭਰਾ ਅਵਿਨਾਸ਼ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤਾਂ ਉਹ ਨਹਿਰ ਵੱਲ ਚਲੀ ਗਈ ਅਤੇ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਅਹਿਮ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
ਇਸ ਤੋਂ ਬਾਅਦ ਉਸ ਨੂੰ ਬਚਾਉਣ ਲਈ ਉਸ ਦੇ ਮਾਮੇ ਪੰਕਜ ਦਾਸ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ। ਹਾਲਾਂਕਿ ਇਕ ਰਾਹਗੀਰ ਨੇ ਫੁਰਤੀ ਦਿਖਾਉਂਦੇ ਹੋਏ ਕੁੜੀ ਨੂੰ ਤਾਂ ਨਹਿਰ 'ਚੋਂ ਕੱਢ ਲਿਆ ਪਰ ਉਸ ਦਾ ਮਾਮਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਿਆ। ਨਹਿਰ ਕੰਢੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਚੀਕ-ਚਿਹਾੜਾ ਮਚਿਆ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਤੁਰੰਤ ਰੈਸਕਿਊ ਸ਼ੁਰੂ ਕੀਤਾ।
ਇਸ ਵੇਲੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਟੀਮਾਂ ਵੀ ਮੌਕੇ 'ਤੇ ਤਾਇਨਾਤ ਹਨ ਅਤੇ ਲਾਪਤਾ ਪੰਕਜ ਦਾਸ ਦੀ ਭਾਲ ਲਈ ਸਰਚ ਮੁਹਿੰਮ ਜਾਰੀ ਹੈ। ਡੀ. ਐੱਸ. ਸੀ. ਸੰਦੀਪ ਸਿੰਘ ਪਾਟੀ ਦਾ ਕਹਿਣਾ ਹੈ ਕਿ ਕੁੜੀ ਨੂੰ ਮੈਡੀਕਲ ਲਈ ਭੇਜਿਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਲਾਪਤਾ ਵਿਅਕਤੀ ਦੀ ਭਾਲ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਨਹਿਰ 'ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
