ਰਿਸ਼ਤੇ ਹੋਏ ਤਾਰ-ਤਾਰ, ਤੈਸ਼ ''ਚ ਆਏ ਚਾਚੇ ਨੇ ਭਤੀਜੇ ਦੇ ਸਿਰ ''ਤੇ ਇੱਟ ਮਾਰ ਕੇ ਉਤਾਰਿਆ ਮੌਤ ਦੇ ਘਾਟ

Sunday, Jul 07, 2024 - 06:41 PM (IST)

ਰਿਸ਼ਤੇ ਹੋਏ ਤਾਰ-ਤਾਰ, ਤੈਸ਼ ''ਚ ਆਏ ਚਾਚੇ ਨੇ ਭਤੀਜੇ ਦੇ ਸਿਰ ''ਤੇ ਇੱਟ ਮਾਰ ਕੇ ਉਤਾਰਿਆ ਮੌਤ ਦੇ ਘਾਟ

ਸੁਲਤਾਨਪੁਰ ਲੋਧੀ (ਸੋਢੀ)- ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਅਹਾਲੀਕਲਾਂ 'ਚ ਚਾਚੇ ਨੇ ਆਪਣੇ ਭਤੀਜੇ ਦੇ ਸਿਰ 'ਤੇ ਇੱਟ ਮਾਰ ਕੇ ਕਤਲ ਕਰ ਦਿੱਤਾ। ਰਾਤ ਨੂੰ ਖਾਣਾ ਖਾਂਦੇ ਸਮੇਂ ਦੋਵਾਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਥਾਣਾ ਕਬੀਰਪੁਰ ਪੁਲਸ ਨੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐੱਸ. ਪੀ. ਨਾਰਕੋਟਿਕਸ ਮਨਜੀਤ ਸਿੰਘ ਨੇ ਦੱਸਿਆ ਕਿ ਜਨਮ ਮੁਖੀਆ ਅਤੇ ਰਘੂਨਾਥ ਮੁਖੀਆ ਪਿੰਡ ਅਦਲਪੁਰਾ ਜ਼ਿਲ੍ਹਾ ਸੀਤਾਗੜ੍ਹੀ ਬਿਹਾਰ ਦੇ ਚਾਚਾ-ਭਤੀਜੇ ਹਨ। ਇਹ ਦੋਵੇਂ ਸੁਲਤਾਨਪੁਰ ਲੋਧੀ ਦੇ ਪਿੰਡ ਅਹਿਲਕਲਾਂ ਵਿਖੇ ਕਿਸਾਨ ਰਣਜੀਤ ਸਿੰਘ ਦੇ ਖੇਤ ਵਿੱਚ ਝੋਨਾ ਬੀਜਣ ਆਏ ਸਨ ਅਤੇ ਕਿਸਾਨ ਦੀ ਮੋਟਰ ’ਤੇ ਹੀ ਰਹਿੰਦੇ ਸਨ। 4 ਜੁਲਾਈ ਦੀ ਰਾਤ ਨੂੰ ਝੋਨੇ ਦੇ ਖੇਤਾਂ 'ਚ ਕੰਮ ਕਰਨ ਤੋਂ ਬਾਅਦ ਦੋਵੇਂ ਰਾਤ ਦਾ ਖਾਣਾ ਖਾ ਰਹੇ ਸਨ ਕਿ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ 'ਚ ਝਗੜਾ ਹੋ ਗਿਆ। ਇਸ ਤੋਂ ਗੁੱਸੇ 'ਚ ਆ ਕੇ ਚਾਚਾ ਜਨਮ ਮੁਖੀਆ ਨੇ ਆਪਣੇ 35 ਸਾਲਾ ਭਤੀਜੇ ਰਘੂਨਾਥ ਮੁਖੀਆ ਦੇ ਸਿਰ 'ਤੇ ਇੱਟ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤਦਿਆਂ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 12 ਸਾਲਾ ਬੱਚੇ ਦੀ ਹੋਈ ਮੌਤ

ਐੱਸ. ਪੀ. ਅਨੁਸਾਰ 5 ਜੁਲਾਈ ਦੀ ਰਾਤ ਨੂੰ ਰਘੂਨਾਥ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਰਘੂਨਾਥ ਦੇ ਪਿਤਾ ਦੇ ਬਿਆਨਾਂ 'ਤੇ ਥਾਣਾ ਕਬੀਰਪੁਰ ਦੀ ਪੁਲਸ ਨੇ ਦੋਸ਼ੀ ਜਨਮੁਖੀਆ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਰੱਖਿਆ ਗਿਆ ਹੈ, ਜਿਸ ਨੂੰ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਵੀ ਨਾਲ ਸਨ।

ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੌਲਦਾਰ ਨੂੰ ਕੀਤਾ ਗ੍ਰਿਫ਼ਤਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News