ਮਾਨਸਾ ’ਚ ਵੱਡੀ ਵਾਰਦਾਤ, ਭਤੀਜੇ ਨੇ ਗੰਡਾਸੇ ਨਾਲ ਵੱਢਿਆ ਚਾਚਾ

Saturday, Dec 19, 2020 - 09:49 PM (IST)

ਮਾਨਸਾ ’ਚ ਵੱਡੀ ਵਾਰਦਾਤ, ਭਤੀਜੇ ਨੇ ਗੰਡਾਸੇ ਨਾਲ ਵੱਢਿਆ ਚਾਚਾ

ਮਾਨਸਾ (ਅਮਰਜੀਤ) : ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਜ਼ਮੀਨੀ ਵਿਵਾਦ ਦੇ ਚੱਲਦੇ ਭਤੀਜੇ ਨੇ ਚਾਚੇ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਭਤੀਜੇ ਸਮੇਤ 3 ਵਿਅਕਤੀਆ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ

ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਸਹੁਰਾ ਗੁਰਨਾਮ ਸਿੰਘ ਅਤੇ ਸਾਲਾ ਖੇਤ ਗਏ ਸਨ ਤਾਂ ਪਾਲਾ ਸਿੰਘ ਨੇ ਖੇਤ ਦੀ ਪਹੀ ਆਪਣੇ ਖੇਤ ਵਿਚ ਮਿਲਾ ਦਿੱਤੀ ਅਤੇ ਜਦੋਂ ਮੇਰਾ ਸਹੁਰਾ ਵੱਟਾ ਕਰਨ ਲੱਗਾ ਤਾ ਭਤੀਜਾ ਪਾਲਾ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸਦੇ ਸਹੁਰੇ ’ਤੇ ਕਹੀ ਅਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਪਰਿਵਾਰ ਵਲੋਂ ਗੰਭੀਰ ਜ਼ਖਮੀ ਹਾਲਤ ਵਿਚ ਗੁਰਨਾਮ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ’ਚ ਪਿਆ ਭੜਥੂ, ਬੀਬੀਆਂ ਦੇ ਬਾਥਰੂਮ ’ਚ ਮੁੰਡੇ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼

ਕੀ ਕਹਿਣਾ ਹੈ ਡੀ. ਐੱਸ. ਪੀ. ਡੀ. ਦਾ
ਉਧਰ ਕਤਲ ਕੀਤੇ ਜਾਣ ਬਾਰੇ ਡੀ. ਐੱਸ. ਪੀ. ਡੀ. ਨੇ ਕਿਹਾ ਕਿ ਪਾਲਾ ਸਿੰਘ ਅਤੇ ਮਿ੍ਰਤਕ ਗੁਰਨਾਮ ਸਿੰਘ ਚਾਚਾ ਭਤੀਜਾ ਹਨ ਅਤੇ ਉਨ੍ਹਾਂ ਦਾ ਜ਼ਮੀਨੀ ਵਿਵਾਦ ਕਾਰਣ ਭਤੀਜੇ ਪਾਲਾ ਸਿੰਘ ਨੇ ਆਪਣੇ ਸਾਥੀਆ ਨਾਲ ਮਿਲਕੇ ਗੁਰਨਾਮ ਸਿੰਘ ਦਾ ਕਤਲ ਕਰ ਦਿੱਤਾ þ। ਉਨ੍ਹਾਂ ਦੱਸਿਆ ਕਿ ਮਿ੍ਰਤਕ ਦੇ ਭਤੀਜੇ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ  ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਪੜ੍ਹਾਈ ਕਰਨ ਗਏ ਮੋਗਾ ਦੇ ਗਗਨਬੀਰ ਸਿੰਘ ਦੀ ਅਚਾਨਕ ਮੌਤ

ਨੋਟ : ਪੰਜਾਬ 'ਚ ਵੱਧ ਰਹੀਆਂ ਅਪਰਾਧਕ ਘਟਨਾਵਾਂ ਬਾਰੇ ਕੀ ਹੈ ਤੁਹਾਡੀ ਰਾਇ?


author

Gurminder Singh

Content Editor

Related News