ਬੇਹੋਸ਼ ਹੋ ਕੇ ਡਿੱਗੀ ਕੁੜੀ ਤਾਂ ਚੈਕਅੱਪ ਦੌਰਾਨ ਉੱਡੇ ਪਰਿਵਾਰ ਦੇ ਹੋਸ਼, ਸਾਹਮਣੇ ਆਈ ਮਾਮੇ ਦੀ ਕਰਤੂਤ

Sunday, May 30, 2021 - 06:07 PM (IST)

ਬੇਹੋਸ਼ ਹੋ ਕੇ ਡਿੱਗੀ ਕੁੜੀ ਤਾਂ ਚੈਕਅੱਪ ਦੌਰਾਨ ਉੱਡੇ ਪਰਿਵਾਰ ਦੇ ਹੋਸ਼, ਸਾਹਮਣੇ ਆਈ ਮਾਮੇ ਦੀ ਕਰਤੂਤ

ਬਠਿੰਡਾ (ਵਰਮਾ): ਹਵਸ ’ਚ ਅੰਨ੍ਹੇ ਮਾਮੇ ਵਲੋਂ ਆਪਣੀ ਸਕੀ ਭਾਣਜੀ ਨਾਲ ਜਬਰ-ਜ਼ਿਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਪੀੜਤ ਕੁੜੀ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ। ਜਾਣਕਾਰੀ ਅਨੁਸਾਰ 19 ਸਾਲਾ ਕੁੜੀ ਨਾਲ ਉਸਦੇ ਮਾਮੇ ਨੇ ਜਬਰ-ਜ਼ਿਨਾਹ ਕੀਤਾ, ਨਤੀਜੇ ਵਜੋਂ ਕੁੜੀ ਸੱਤ ਮਹੀਨਿਆਂ ਦੀ ਗਰਭਵਤੀ ਹੋ ਗਈ। ਜਦੋਂ ਪਰਿਵਾਰ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਚੌਕੀ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਸ ਨੇ ਪੀੜਤ ਕੁੜੀ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮੁਲਜ਼ਮ ’ਤੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: ਬਠਿੰਡਾ: ਥਾਣੇਦਾਰ ਦੀ ਹਵਸ ਦੀ ਸ਼ਿਕਾਰ ਹੋਈ ਵਿਧਵਾ ਦੇ ਪੁੱਤ ਨੂੰ ਮਿਲੀ ਜ਼ਮਾਨਤ

ਪੁਲਸ ਨੂੰ ਦਿੱਤੇ ਬਿਆਨ ’ਚ ਪੀੜਤ ਕੁੜੀ ਨੇ ਦੱਸਿਆ ਕਿ ਉਸ ਦਾ ਮਾਮਾ 2020 ’ਚ ਦੀਵਾਲੀ ਦੇ ਸਮੇਂ ਉਨ੍ਹਾਂ ਦੇ ਘਰ ਆਇਆ ਸੀ। ਉਸਦਾ ਭਰਾ ਬਹੁਤ ਬੀਮਾਰ ਹੋਣ ਕਰ ਕੇ, ਉਸਦੀ ਮਾਤਾ ਨੇ ਉਸਦੇ ਮਾਮੇ ਨੂੰ ਕਿਹਾ ਕਿ ਉਹ ਕੁਝ ਦਿਨ ਇੱਥੇ ਰਹੇ, ਤਾਂ ਜੋ ਉਹ ਉਸਦੇ ਭਰਾ ਨੂੰ ਇਲਾਜ ਲਈ ਹਸਪਤਾਲ ਲੈ ਜਾ ਸਕੇ। ਪੀੜਤ ਕੁੜੀ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਉਸਦੇ ਭਰਾ ਨੂੰ ਦਵਾਈ ਲੈਣ ਹਸਪਤਾਲ ਲੈ ਜਾਂਦੀ ਸੀ ਤਾਂ ਉਹ ਘਰ ਵਿਚ ਇਕੱਲਾ ਹੋਣ ਦਾ ਫਾਇਦਾ ਲੈ ਕੇ ਉਸ ਨਾਲ ਜ਼ਬਰਦਸਤੀ ਕਰਦਾ ਰਿਹਾ। ਕਈ ਦਿਨਾਂ ਤਕ ਉਸ ਨਾਲ ਲਗਾਤਾਰ ਜਬਰ-ਜ਼ਿਨਾਹ ਕਰਨ ਤੋਂ ਬਾਅਦ, ਉਸ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕੁਝ ਦੱਸਿਆ ਤਾਂ ਉਹ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦੇਵੇਗਾ, ਜਿਸ ਕਾਰਨ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਕੁਝ ਨਹੀਂ ਦੱਸਿਆ ਅਤੇ ਉਹ ਗਰਭਵਤੀ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰੇ ਕਾਂਗਰਸ : ਦੂਲੋ

ਪੀੜਤ ਨੇ ਦੱਸਿਆ ਕਿ ਜਦੋਂ ਉਹ ਆਪਣੀ ਮਾਂ ਨਾਲ ਕਿਸੇ ਕੰਮ ਲਈ ਬਾਜ਼ਾਰ ਜਾ ਰਹੀ ਸੀ ਤਾਂ ਉਹ ਬੇਹੋਸ਼ ਹੋ ਗਈ ਅਤੇ ਉਸਦੀ ਮਾਂ ਨੇ ਤੁਰੰਤ ਉਸਨੂੰ ਡਾਕਟਰ ਕੋਲ ਲਿਜਾਇਆ, ਉਥੇ ਡਾਕਟਰ ਨੇ ਦੱਸਿਆ ਕਿ ਉਹ ਸੱਤ ਮਹੀਨੇ ਦੀ ਗਰਭਵਤੀ ਹੈ। ਇਸ ਤੋਂ ਬਾਅਦ ਉਸਨੇ ਆਪਣੇ ਪਰਿਵਾਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਪਰਿਵਾਰ ਵਾਲੇ ਉਸ ਨੂੰ ਪੁਲਸ ਕੋਲ ਲੈ ਗਏ। ਪੁਲਸ ਇੰਚਾਰਜ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਪੀੜਤਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ਼ਿਕਾਇਤ ਲੈ ਕੇ ਆਈ ਸੀ ਅਤੇ ਪੀੜਤ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਘਰੇਲੂ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ : ਪੰਜਾਬ ਰੈਗੂਲੇਟਰੀ ਕਮਿਸ਼ਨ ਅੱਜ ਕਰ ਸਕਦੈ ਨਵੀਆਂ ਬਿਜਲੀ ਦਰਾਂ ਦਾ ਐਲਾਨ


author

Shyna

Content Editor

Related News