ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ ਦੇ ਭੁੱਖੇ ਫੁੱਫੜ ਨੇ ਨਾਬਾਲਗ ਭਤੀਜੀ ਨੂੰ ਕੀਤਾ ਗਰਭਵਤੀ

Saturday, Mar 02, 2024 - 10:27 AM (IST)

ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ ਦੇ ਭੁੱਖੇ ਫੁੱਫੜ ਨੇ ਨਾਬਾਲਗ ਭਤੀਜੀ ਨੂੰ ਕੀਤਾ ਗਰਭਵਤੀ

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੀ ਹੰਬੜਾਂ ਪੁਲਸ ਚੌਂਕੀ 'ਚ ਇਕ 16 ਸਾਲ ਦੀ ਨਾਬਾਲਗ ਕੁੜੀ ਦੇ ਨਾਲ ਉਸ ਦੇ ਫੁੱਫੜ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਪ੍ਰੀਤ ਕੌਰ ਅਤੇ ਚੌਂਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਕੁੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਨਵਰੀ ਮਹੀਨੇ ’ਚ ਉਸ ਦਾ ਫੁੱਫੜ ਵਾਸੀ ਪਿੰਡ ਬਹਾਦਰਕੇ ਉਸ ਦੇ ਘਰ ਆਇਆ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, 17 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਉਸ ਸਮੇਂ ਉਹ ਘਰ ’ਚ ਇਕੱਲੀ ਸੀ, ਜਿਸ ਤੋਂ ਬਾਅਦ ਉਸ ਦਾ ਫੁੱਫੜ ਉਸ ਨਾਲ ਛੇੜਛਾੜ ਕਰਨ ਲੱਗ ਗਿਆ ਅਤੇ ਜ਼ਬਰੀ ਉਸ ਨਾਲ ਜਬਰ-ਜ਼ਿਨਾਹ ਕੀਤਾ। ਬਾਅਦ ’ਚ ਉਸ ਨੂੰ ਧਮਕਾਉਂਦੇ ਹੋਏ ਘਰੋਂ ਚਲਾ ਗਿਆ। 26 ਫਰਵਰੀ ਨੂੰ ਪੀੜਤ ਕੁੜੀ ਦੇ ਢਿੱਡ ’ਚ ਦਰਦ ਹੋਣ ਲੱਗਾ ਤਾਂ ਉਹ ਇਲਾਜ ਲਈ ਇਕ ਨਿੱਜੀ ਹਸਪਤਾਲ ’ਚ ਜਾਂਚ ਕਰਵਾਉਣ ਗਈ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਉਹ 6 ਹਫ਼ਤਿਆਂ ਤੋਂ ਗਰਭਵਤੀ ਹੈ।

ਇਹ ਵੀ ਪੜ੍ਹੋ : ਰਾਜਪਾਲ ਨੇ ਹਜ਼ਾਰਾਂ ਪੁਲਸ ਮੁਲਾਜ਼ਮਾਂ ਨੂੰ ਕੀਤਾ ਖ਼ੁਸ਼, ਭੱਤਿਆਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਫਿਰ ਉਸ ਨੇ ਸਾਰੀ ਘਟਨਾ ਸਬੰਧੀ ਆਪਣੇ ਪਰਿਵਾਰ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਪੀੜਤ ਕੁੜੀ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮਖ਼ਿਲਾਫ਼ ਜਬਰ-ਜ਼ਿਨਾਹ ਕਰਨ ਦਾ ਪਰਚਾ ਦਰਜ ਕਰਦੇ ਹੋਏ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News