ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਪਤੀ ਦੀ ਮੌਤ, ਪਤਨੀ ਜ਼ਖਮੀ

04/25/2018 2:47:17 AM

ਪਠਾਨਕੋਟ/ਸੁਜਾਨਪੁਰ,   (ਸ਼ਾਰਦਾ, ਆਦਿਤਿਆ, ਹੀਰਾ ਲਾਲ, ਸਾਹਿਲ)-  ਪਠਾਨਕੋਟ-ਸੁਜਾਨਪੁਰ ਮਾਰਗ 'ਤੇ ਅੱਜ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਸਵਿਫ਼ਟ ਗੱਡੀ (ਨੰ. ਪੀ ਬੀ 08ਏ ਡਬਲਿਊ/8554) ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਸਵਾਰ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਬਾਅਦ ਵਿਚ ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਜ਼ਖ਼ਮੀ ਪਤੀ ਦੀ ਮੌਤ ਹੋ ਗਈ, ਉਥੇ ਹੀ ਪਤਨੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮ੍ਰਿਤਕ ਦੀ ਪਛਾਣ ਅੰਕੁਰ ਮਹਾਜਨ (35) ਪੁੱਤਰ ਮੰਗਤ ਰਾਮ ਵਾਸੀ ਅਬਰੋਲ ਨਗਰ ਵਜੋਂ ਹੋਈ। 
ਸੁਜਾਨਪੁਰ ਪੁਲਸ ਸਟੇਸ਼ਨ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਸਮੇਂ ਪਤੀ-ਪਤਨੀ ਆਪਣੇ ਬੱਚੇ ਨੂੰ ਸੁਜਾਨਪੁਰ ਸਥਿਤ ਸਕੂਲ ਵਿਚ ਛੱਡ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਆਈ. ਪੀ. ਸੀ. ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News