ਭਿਆਨਕ ਸੜਕ ਹਾਦਸੇ ’ਚ ਕਾਰ ਦੇ ਉੱਡੇ ਪਰਖੱਚੇ, 2 ਨੌਜਵਾਨਾਂ ਦੀ ਮੌਤ

Saturday, Jan 22, 2022 - 11:00 PM (IST)

ਭਿਆਨਕ ਸੜਕ ਹਾਦਸੇ ’ਚ ਕਾਰ ਦੇ ਉੱਡੇ ਪਰਖੱਚੇ, 2 ਨੌਜਵਾਨਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ)-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਤੇ ਇਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮੱਲਣ ਨਾਲ ਸੰਬੰਧਤ ਤਿੰਨ ਨੌਜਵਾਨ ਮਨਪ੍ਰੀਤ ਸਿੰਘ ਮਨੀ (22), ਇੰਦਰਜੀਤ ਸਿੰਘ (24) ਅਤੇ ਕਰਨ (22) ਆਪਣੀ ਹੌਂਡਾ ਸਿਟੀ ਕਾਰ ਨੰਬਰ  ਪੀ. ਬੀ. 29 ਈ 0501 ਰਾਹੀਂ ਪਿੰਡ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੇ ਸਨ ਕਿ ਬਠਿੰਡਾ ਰੋਡ ’ਤੇ ਇਕ ਨਿੱਜੀ ਸਕੂਲ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਇਕ ਆਰਜ਼ੀ ਬੱਸ ਸਟੈਂਡ ’ਚ ਟਕਰਾਅ ਗਈ।

PunjabKesari

ਇਹ ਵੀ ਪੜ੍ਹੋ : ਭਗਵੰਤ ਮਾਨ ਦਾ CM ਚੰਨੀ ਨੂੰ ਚੈਲੰਜ, ਕਿਹਾ-ਧੂਰੀ ਤੋਂ ਮੇਰੇ ਖ਼ਿਲਾਫ ਲੜਨ ਚੋਣ

ਇਸ ਸੜਕ ਹਾਦਸੇ ’ਚ ਇੰਦਰਜੀਤ ਸਿੰਘ ਅਤੇ ਕਰਨ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਮਨਪ੍ਰੀਤ ਸਿੰਘ ਮਨੀ ਗੰਭੀਰ ਹਾਲਤ ’ਚ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਅਧੀਨ ਹੈ।  ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਮਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਟੈਟੂ ਛਪਾਈ ਦਾ ਕੰਮ ਕਰਦਾ ਹੈ। ਉਹ ਆਪਣੇ ਦੋਸਤਾਂ ਨਾਲ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ ਕਿ ਰਸਤੇ ’ਚ ਕਾਰ ਬੇਕਾਬੂ ਹੋ ਕੇ ਬੱਸ ਸਟੈਂਡ ਨਾਲ ਜਾ ਟਕਰਾਈ। ਇਸ ਹਾਦਸੇ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ ਤੇ ਕਾਰ ਸਵਾਰਾਂ ਨੂੰ ਆਸ-ਪਾਸ ਦੇ ਲੋਕਾਂ ਨੇ ਕਾਰ ’ਚੋਂ ਕੱਢਿਆ।

ਇਹ ਵੀ ਪੜ੍ਹੋ : ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ


author

Manoj

Content Editor

Related News