ਆਟਾ-ਦਾਲ ਸਕੀਮ ਤਹਿਤ ਪਿੰਡ ਝਬਾਲ ਖੁਰਦ ਵਾਸੀਆਂ ਨੂੰ ਵੰਡੀ ਸਸਤੀ ਕਣਕ
Thursday, Aug 31, 2017 - 07:19 PM (IST)

ਝਬਾਲ/ਬੀੜ ਸਾਹਿਬ(ਹਰਬੰਸ ਲਾਲੂਘੁੰਮਣ, ਬਖਤਾਵਰ, ਭਾਟੀਆ)— ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨਹੋਤਰੀ ਦੀ ਅਗਵਾਈ 'ਚ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੀਆਂ ਬਰੂਹਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪ੍ਰਮੁੱਖ ਕਾਂਗਰਸੀ ਆਗੂ ਹੈਪੀ ਲੱਠਾ ਝਬਾਲ ਖੁਰਦ, ਦਿਲਬਾਗ ਸਿੰਘ ਝਬਾਲ ਖੁਰਦ ਅਤੇ ਜਾਟ ਮਹਾਂ ਸਭਾ ਦੇ ਸੂਬਾ ਜਨਰਲ ਸਕੱਤਰ ਵਿੱਕੀ ਝਬਾਲ ਖੁਰਦ ਨੇ ਪਿੰਡ ਝਬਾਲ ਖੁਰਦ ਦੇ ਸੈਂਕੜੇ ਲਾਭਪਾਤਰੀਆਂ ਨੂੰ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਡੀਪੂ ਹੋਲਡਰ ਬੱਬਲਾ ਅਰੋੜਾ ਅਤੇ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਹਾਜ਼ਰੀ 'ਚ ਸਸਤੀ ਕਣਕ ਵੰਡਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਅਤੇ ਬਿਨਾਂ ਪੱਖਪਾਤ ਦੇ ਲੋੜਵੰਦ ਅਤੇ ਸਹੀ ਹੱਕਦਾਰ ਲਾਭਪਾਤਰੀਆਂ ਨੂੰ ਕਣਕ ਵੰਡੀ ਜਾ ਰਹੀ ਹੈ। ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਅਗਵਾਈ 'ਚ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਪਰਚੀਆਂ ਦੇ ਕੇ ਯੋਜਨਾਂ ਦਾ ਲਾਭ ਪਹੁੰਚਾਇਆ ਜਾ ਗਿਆ ਹੈ। ਉਨ੍ਹਾਂ ਦੱਸਿਆ ਕਿ 150 ਦੇ ਕਰੀਬ ਲਾਭਪਾਤਰੀਆਂ ਨੂੰ 700 ਤੋੜਾ ਕਣਕ ਵੰਡੀ ਗਈ ਹੈ। ਇਸ ਮੌਕੇ ਸਰੂਪ ਸਿੰਘ, ਗਿਆਨੀ ਸ਼ਿੰਦਰ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਮਨੋਹਰ ਸਿੰਘ ਮੈਂਬਰ ਪੰਚਾਇਤ, ਗੁਰਭੇਜ ਸਿੰਘ ਮੈਂਬਰ ਪੰਚਾਇਤ, ਬਲਕਾਰ ਸਿੰਘ ਮੈਂਬਰ ਪੰਚਾਇਤ, ਸੁਖਵੰਤ ਸਿੰਘ, ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ।