ਰੰਜਿਸ਼ ਤਹਿਤ ਫਾਇਰ ਕੀਤੇ, ਇਕ ਜ਼ਖਮੀ

Tuesday, Jul 31, 2018 - 06:15 AM (IST)

ਤਰਨਤਾਰਨ,   (ਰਾਜੂ)-  ਥਾਣਾ ਖੇਮਕਰਨ ਦੀ ਪੁਲਸ ਨੇ ਰੰਜਿਸ਼ ਤਹਿਤ ਫਾਇਰ ਕਰ ਕੇ ਇਕ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 6 ਨਾਮਜ਼ਦ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਦਈ ਰਵਿੰਦਰ ਸਿੰਘ ਪੁੱਤਰ ਬੋਹਡ਼ ਸਿੰਘ ਵਾਸੀ ਮਹਿੰਦੀਪੁਰ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਆਪਣੇ ਖੇਤਾਂ ਵੱਲੋਂ ਪਾਣੀ ਲਾ ਕੇ ਘਰ ਵਾਪਸ ਆ ਰਿਹਾ ਸੀ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਆਇਆ ਤਾਂ ਸੁਰਜੀਤ ਸਿੰਘ ਪੁੱਤਰ ਚਾਨਣ ਸਿੰਘ, ਸੁਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਚਡ਼੍ਹਤ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਪੁੱਤਰ ਮਹਿਤਾਬ ਸਿੰਘ ਅਤੇ ਲਸ਼ਮਣ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਮਹਿੰਦੀਪੁਰ ਨੇ ਆਪਣੇ-ਆਪਣੇ ਹਥਿਆਰਾਂ ਸਮੇਤ ਉਸ ’ਤੇ ਹਮਲਾ ਕੀਤਾ  ਤੇ ਫਾਇਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਤੇ ਸੁਰਜੀਤ ਸਿੰਘ ਦੀ 12 ਬੋਰ ਜੀ ਗੰਨ ਦਾ ਫਾਇਰ ਉਸ ਦੀ ਛਾਤੀ ’ਚ ਲੱਗਾ। ਜੋ ਜ਼ੇਰੇ ਇਲਾਜ ਸਰਕਾਰੀ ਹਸਪਤਾਲ ਖੇਮਕਰਨ ਹੈ। ਵਜ੍ਹਾ ਰੰਜਿਸ਼ ਇਹ ਹੈ ਕਿ ਉਸ ਦੀ ਉਕਤ ਵਿਅਕਤੀਆਂ ਨਾਲ ਪਹਿਲਾਂ ਵੀ ਤੂੰ-ਤੂੰ. ਮੈਂ-ਮੈਂ ਹੋਈ ਸੀ, ਜਿਸ ਤਹਿਤ ਉਕਤ ਵਿਅਕਤੀਆਂ ਨੇ ਉਸ ’ਤੇ ਹਮਲਾ ਕੀਤਾ। ਇਸ ਸਬੰਧੀ ਤਫਤੀਸ਼ੀ ਅਫਸਰ ਐੱਸ. ਆਈ. ਬਲਵਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।


Related News