ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
Friday, Sep 25, 2026 - 01:34 PM (IST)
ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੀ ਬੈਰਕ ’ਚ 2 ਹਵਾਲਾਤੀਆਂ ਵਿਚਾਲੇ ਹੋਏ ਵਿਵਾਦ ਦੌਰਾਨ ਹਵਾਲਾਤੀ ਰਿਤਿਕ ਉਰਫ ਕਾਲਾ ਦਾ ਤਿੱਖੇ ਚਮਚ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਫਿਲਹਾਲ ਸਹਾਇਕ ਸੁਪਰਡੈਂਟ ਜੇਲ੍ਹ ਅਮਰਬੀਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਹਮਲਾ ਕਰਨ ਵਾਲੇ ਹਵਾਲਾਤੀ ਜਤਿੰਦਰ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
ਕੀ ਕਹਿਣੈ ਸਹਾਇਕ ਸੁਪਰਡੈਂਟ ਦਾ
ਸਹਾਇਕ ਸੁਪਰਡੈਂਟ ਅਮਰਬੀਰ ਸਿੰਘ ਦਾ ਕਹਿਣਾ ਹੈ ਕਿ ਦੋਵਾਂ ਹਵਾਲਾਤੀਆਂ ਵਿਚਾਲੇ ਚੱਪਲ ਨੂੰ ਲੈ ਕੇ ਕੁਝ ਮਾਮੂਲੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇਕ ਤਿੱਖੇ ਚਮਚ ਨਾਲ ਹਵਾਲਾਤੀ ਰਿਤਿਕ ’ਤੇ ਹਵਾਲਾਤੀ ਜਤਿੰਦਰ ਸਿੰਘ ਵੱਲੋਂ ਹਮਲਾ ਕੀਤਾ ਗਿਆ ਅਤੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜਾਣਕਾਰੀ ਮਿਲਦੇ ਹੀ ਤੁਰੰਤ ਉਸ ਨੂੰ ਜ਼ਖਮੀ ਹਾਲਤ ’ਚ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਣਯੋਗ ਜੱਜ ਵੱਲੋਂ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ ਹੈ ਅਤੇ ਉੱਥੇ ਮੌਜੂਦ ਹੋਰ ਹਵਾਲਾਤੀਆਂ ਤੋਂ ਵੀ ਪੁੱਛਗਿੱਛ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
ਵੀਡੀਓਗ੍ਰਾਫੀ ’ਚ ਹੋਵੇਗਾ ਪੋਸਟਮਾਰਟਮ
ਮਰਨ ਵਾਲੇ ਹਵਾਲਾਤੀ ਰਿਤਿਕ ਉਰਫ ਕਾਲਾ ਦਾ ਵੀਡੀਓਗ੍ਰਾਫੀ ’ਚ ਪੋਸਟਮਾਰਟਮ ਕਰਵਾਇਆ ਜਾਵੇਗਾ, ਉੱਥੇ ਹੀ ਦੂਜੇ ਪਾਸੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਹਵਾਲਾਤੀ ਜਤਿੰਦਰ ਸਿੰਘ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ 487 ਕਿਲੋ ਹੋ ਚੁੱਕੀ ਹੈ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
