ਬਾਹਾਂ 'ਚ ਚੂੜਾ, ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਫੜ ਟੈਂਕੀ 'ਤੇ ਚੜ੍ਹ ਗਈਆਂ PTI Teachers

Thursday, Oct 06, 2022 - 04:05 AM (IST)

ਬਾਹਾਂ 'ਚ ਚੂੜਾ, ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਫੜ ਟੈਂਕੀ 'ਤੇ ਚੜ੍ਹ ਗਈਆਂ PTI Teachers

ਮੋਹਾਲੀ (ਨਿਆਮੀਆਂ) : ਪਿਛਲੇ 12 ਸਾਲਾਂ ਤੋਂ ਨੌਕਰੀ ਲਈ ਬੇਰੋਜ਼ਗਾਰ 646 ਪੀ. ਟੀ. ਆਈ. ਅਧਿਆਪਕ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਨ੍ਹਾਂ ਅਧਿਆਪਕਾਂ ਦੀ ਮੰਗ ਪੂਰੀ ਨਾ ਕੀਤੇ ਜਾਣ ਤੋਂ ਨਾਰਾਜ਼ ਪੀ. ਟੀ. ਆਈ. ਅਧਿਆਪਕਾਂ ਦੇ ਆਗੂ ਸੀ. ਪੀ. ਸ਼ਰਮਾ ਇਕ ਵਾਰ ਫਿਰ ਪਿੰਡ ਸੋਹਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਮੰਗ ਕਰ ਰਹੀ ਹੈ ਕਿ ਜਦੋਂ ਤਕ ਉਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤਕ ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰੇਗੀ।

ਇਹ ਵੀ ਪੜ੍ਹੋ : ਮੁੰਬਈ ਦੇ ਰਿਲਾਇੰਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅੰਬਾਨੀ ਪਰਿਵਾਰ ਦਾ ਵੀ ਜ਼ਿਕਰ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਦੁਸਹਿਰੇ ਮੌਕੇ ਇਹ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਸਨ, ਉਸ ਸਮੇਂ ਪੰਜਾਬ ’ਚ ਕਾਂਗਰਸ ਦੀ ਸਰਕਾਰ ਸੀ ਅਤੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਥੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਉਨ੍ਹਾਂ ਨੇ ਸੀ. ਪੀ. ਸ਼ਰਮਾ ਨੂੰ ਆਪਣੀ ਭੈਣ ਬਣਾ ਕੇ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਾਰ ਕੇ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ। ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਨ੍ਹਾਂ ਅਧਿਆਪਕਾਂ ਨੂੰ ਮਿਲਣ ਆਏ ਸਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਸੀ। ਇਨ੍ਹਾਂ ਅਧਿਆਪਕਾਂ ਦਾ ਦੋਸ਼ ਹੈ ਕਿ ਮੌਜੂਦਾ ਸਰਕਾਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣ ਜਿੱਤਣ ਤੋਂ ਬਾਅਦ ਹਮਾਇਤੀਆਂ ਨੇ ਖੜਕਾਈ ਗਲਾਸੀ, ਪਾਏ ਭੰਗੜੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News