ਬੇਰੋਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

02/22/2020 2:28:48 PM

ਸੰਗਰੂਰ (ਬੇਦੀ) : ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਦਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪੱਕਾ ਧਰਨਾ 168 ਦਿਨਾਂ ਤੋਂ ਜਾਰੀ ਹੈ। ਉੱਧਰ ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਬੁੱਧ ਰਾਮ ਨੇ ਅਧਿਆਪਕ ਯੋਗਤਾ ਟੈਸਟ ਪਾਸ ਕਰਨ ਤੋਂ ਬਾਅਦ ਵੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਓਵਰ-ਏਜ਼ ਹੋਏ ਉਮੀਦਵਾਰਾਂ ਲਈ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕਰਨ ਦਾ ਮੁੱਦਾ ਚੁੱਕਿਆ ਹੈ। ਯੂਨੀਅਨ ਦੇ ਪ੍ਰਧਾਨ    ਸੁਖਵਿੰਦਰ ਢਿੱਲਵਾਂ, ਸੂਬਾ ਆਗੂ ਰਣਬੀਰ ਨਦਾਮਪੁਰ, ਤਜਿੰਦਰ ਬਠਿੰਡਾ, ਜ਼ਿਲਾ ਪ੍ਰਧਾਨ ਕੁਲਵੰਤ ਲੌਂਗੋਵਾਲ ਅਤੇ ਪੱਕੇ-ਮੋਰਚੇ 'ਤੇ ਹਾਜ਼ਰ ਸਤਨਾਮ ਬੱਛੋਆਣਾ, ਹਰਦਮ ਮਾਨ ਅਤੇ ਬਲਕਾਰ ਬੁਢਲਾਡਾ ਨੇ ਦੱਸਿਆ ਕਿ ਯੂਨੀਅਨ ਨੇ 1 ਮਾਰਚ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਸਬੰਧੀ ਭਲਕੇ 23 ਫਰਵਰੀ ਨੂੰ ਸੰਗਰੂਰ ਵਿਖੇ ਮੀਟਿੰਗ ਕਰਕੇ ਤਿਆਰੀਆਂ ਸਬੰਧੀ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਸਾਰ ਲੈਣੀ ਚਾਹੀਦੀ ਹੈ। ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਸਬੰਧੀ ਸਰਕਾਰ ਦੀ ਖਾਮੋਸ਼ੀ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਲੋਕ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਮਕਾਉਣਾ ਚਾਹੁੰਦੀ ਹੈ। ਆਗੂਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਅਧਿਆਪਕ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ ਕਿਉਂਕਿ ਨੌਕਰੀ ਉਡੀਕਦਿਆਂ ਹਜ਼ਾਰਾਂ ਟੈੱਟ ਪਾਸ ਉਮੀਦਵਾਰ ਓਵਰ ਏਜ਼ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਬਾਰਡਰ ਕੇਡਰ ਬਣਾ ਕੇ ਭਰਤੀ ਕਰਨ ਦੀ ਬਜਾਏ ਪੂਰੇ ਪੰਜਾਬ 'ਚ ਖਾਲੀ ਪਈਆਂ ਲਗਭਗ 30 ਹਜ਼ਾਰ ਅਸਾਮੀਆਂ ਭਰੇ।


Anuradha

Content Editor

Related News