ਮੋਹਾਲੀ : ਪਾਣੀ ਦੀ ਟੈਂਕੀ 'ਤੇ ਚੜ੍ਹੇ ਬੇਰੋਜ਼ਗਾਰ ਅਧਿਆਪਕ, ਮਾਮਲਾ ਦਰਜ
Monday, Jun 18, 2018 - 12:15 PM (IST)

ਮੋਹਾਲੀ (ਜੱਸੋਵਾਲ) : ਪੰਜਾਬ ਦੇ ਈ. ਟੀ. ਟੀ. ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਇਨ੍ਹਾਂ ਅਧਿਆਪਕਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਥਿਤ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮੌਕੇ 'ਤੇ ਪੁੱਜੀ ਪੁਲਸ ਨੇ ਕੁਝ ਹੀ ਸਮੇਂ ਬਾਅਦ ਜ਼ਬਰਦਸਤੀ ਅਧਿਆਪਕਾਂ ਨੂੰ ਹੇਠਾਂ ਉਤਾਰ ਦਿੱਤਾ ਅਤੇ ਉਨ੍ਹਾਂ 'ਤੇ ਮਾਮਲਾ ਦਰਜ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਟੈਂਕੀ 'ਤੇ ਪਹਿਲਾਂ ਵੀ ਧਰਨਾ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ, ਜਿਸ ਦੇ ਕਾਰਨ ਪੁਲਸ ਪ੍ਰਸ਼ਾਸਨ ਨੇ ਟੈਂਕੀ ਦੀਆਂ ਪੌੜੀਆਂ ਹੀ ਤੋੜ ਦਿੱਤੀਆਂ ਸਨ।