ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਸ ਵਿਚਕਾਰ ਹੱਥੋਪਾਈ, ਲੱਥੀਆਂ ਪੱਗਾਂ

Wednesday, Jul 13, 2022 - 06:19 PM (IST)

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਸ ਵਿਚਕਾਰ ਹੱਥੋਪਾਈ, ਲੱਥੀਆਂ ਪੱਗਾਂ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਮਾਸਟਰ ਕੇਡਰ ਦੀਆਂ 4161 ਅਸਾਮੀਆਂ ਵਿੱਚ ਵਾਧਾ ਕਰਵਾਉਣ ਅਤੇ ਜਲਦੀ ਲਿਖਤੀ ਪ੍ਰੀਖਿਆ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਬੀ.ਐੱਡ ਟੈਟ ਪਾਸ ਅਧਿਆਪਕਾਂ ਦੀ ਪੁਲਸ ਪ੍ਰਸ਼ਾਸ਼ਨ ਨਾਲ ਜ਼ਬਰਦਸਤ ਧੱਕਾ ਮੁੱਕੀ ਹੋਈ। ਜਿਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈਆਂ ਦੇ ਸੱਟਾਂ ਵੀ ਲੱਗੀਆਂ।

PunjabKesari

ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ਦੇ ਬਲੱਡ ਬੈਂਕਾਂ ’ਚ ਗੜਬੜੀ, ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਜਾਣਕਾਰੀ ਮੁਤਾਬਕ ਇਕੱਠੇ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਦੁਪਹਿਰ ਤੋਂ ਬਾਅਦ ਕਰੀਬ ਡੇਢ ਵਜੇ ਕੋਠੀ ਵੱਲ ਮਾਰਚ ਸ਼ੁਰੂ ਕੀਤਾ। ਅਧਿਆਪਕਾਂ ਨੇ ਜਾਂਦੇ ਸਾਰ ਹੀ ਪੁਲਸ ਬੈਰੀਕੇਟ ਤੋੜ ਕੇ ਅੱਗੇ ਵਧਣਾ ਸ਼ੁਰੂ ਕੀਤਾ ਤਾਂ ਪੁਲਸ ਨਾਲ ਜ਼ੋਰਦਾਰ ਧੱਕਾ ਮੁੱਕੀ ਹੋਈ। ਬੇਰੁਜ਼ਗਾਰਾਂ ਅਧਿਆਪਕਾਂ ਨੇ ਦੋ-ਤਿੰਨ ਵਾਰ ਪੁਲਸ ਬੈਰੀਕੇਟ ਟੱਪਣ ਦੀ ਵੀ ਕੋਸ਼ਿਸ਼ ਕੀਤੀ। ਧਰਨੇ 'ਚ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਸ਼ਾਮਲ ਹੋਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਕੋਠੀ ਦੇ ਘਿਰਾਓ ਅਤੇ ਧਰਨੇ ਦੇ ਚੱਲਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ 19 ਜੁਲਾਈ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਕਰਵਾਉਣ ਮਗਰੋਂ ਆਖਰ ਸ਼‍ਾਮ ਤੱਕ ਧਰਨਾ ਸਮਾਪਤ ਹੋਇਆ।

PunjabKesari

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

Harnek Seechewal

Content Editor

Related News