ਬੇਰੁਜ਼ਗਾਰ ਅਧਿਆਪਕਾਂ ਅੱਗੇ ਝੁਕੀ ਸਰਕਾਰ, ਸੁਰਿੰਦਰਪਾਲ ਨੂੰ ਬੇਹੋਸ਼ੀ ਦੀ ਹਾਲਤ ''ਚ ਟਾਵਰ ਤੋਂ ਉਤਾਰਿਆ

08/02/2021 2:16:02 PM

ਪਟਿਆਲਾ (ਜੋਸਨ) : ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦਾ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਆਖ਼ਰ ਟਾਵਰ ’ਤੇ ਚੜ੍ਹੇ ਸੁਰਿੰਦਰਪਾਲ ਨੂੰ ਬੇਹੋਸ਼ੀ ਦੀ ਹਾਲਤ ’ਚ 135 ਦਿਨਾਂ ਤੋਂ ਬਾਅਦ ਹੇਠਾਂ ਉਤਾਰ ਲਿਆ ਗਿਆ। ਇਸ ਮੌਕੇ ਭਾਰੀ ਪੁਲਸ ਫੋਰਸ ਤਾਇਨਾਤ ਰਹੀ। ਰੱਸੀਆਂ ਨਾਲ ਬੰਨ੍ਹ ਕੇ ਹੇਠਾਂ ਉਤਾਰੇ ਗਏ ਸੁਰਿੰਦਰਪਾਲ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਕਿਉਂਕਿ ਉਹ ਬਹੁਤ ਕਮਜ਼ੋਰ ਹੋ ਚੁੱਕਿਆ ਸੀ।

ਇਹ ਵੀ ਪੜ੍ਹੋ : ਪਟਿਆਲਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਦੇ ਛਾਪੇ ਦੌਰਾਨ ਔਰਤਾਂ ਸਣੇ 8 ਗ੍ਰਿਫ਼ਤਾਰ

ਸਰਕਾਰ ਵੱਲੋਂ ਈ. ਟੀ. ਟੀ. ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਪੋਸਟਾਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਵੱਲੋਂ ਆਨਾਕਾਨੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਘਟਨਾ, ਚੁੰਨ੍ਹੀ ਦੀ ਪੀਂਘ ਬਣਾ ਕੇ ਝੂਟ ਰਹੀ ਬੱਚੀ ਦੀ ਦਮ ਘੁੱਟਣ ਕਾਰਨ ਮੌਤ

ਸੁਰਿੰਦਰਪਾਲ ਨੂੰ ਟਾਵਰ ਤੋਂ ਉਤਾਰਨ ਲਈ ਪਟਿਆਲਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਮੌਜੂਦ ਸਨ, ਉੱਥੇ ਹੀ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਵੀ ਮੌਜੂਦ ਸਨ। ਇਨ੍ਹਾਂ ਵੱਲੋਂ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਇਸੇ ਤਰ੍ਹਾਂ ਅੱਗੇ ਤੋਂ ਵੀ ਮਿਲ ਕੇ ਸੰਘਰਸ਼ ਕਰਨ ਦਾ ਪ੍ਰਣ ਲਿਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita