ਮੁੱਖ ਮੰਤਰੀ ਚੰਨੀ ਦਾ ਕਾਫ਼ਲਾ ਲੰਘਣ ਮੌਕੇ ਪੁਲਸ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੀ ਖਿੱਚ-ਧੂਹ

11/12/2021 3:16:29 PM

ਖਰੜ (ਅਮਰਦੀਪ ਸੈਣੀ) : ਇੱਥੇ ਬੀਤੇ ਕਈ ਦਿਨਾਂ ਤੋਂ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਦੇਸੂਮਾਜਰਾ ਟੈਂਕੀ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇੱਥੋਂ ਜਦੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਚੰਡੀਗੜ੍ਹ ਵਾਲੇ ਪਾਸੇ ਜਾ ਰਿਹਾ ਸੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਸੜਕ 'ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਨੂੰ ਰੋਕਣ ਲਈ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਖਿੱਚ-ਧੂਹ ਕਰਨੀ ਸ਼ੁਰੂ ਕਰ ਦਿੱਤੀ।

ਇਸ ਮੌਕੇ ਪੁਲਸ ਮੁਲਾਜ਼ਮਾਂ ਨੇ ਔਰਤਾ ਦੀ ਖਿੱਚ-ਧੂਹ ਕੀਤੀ, ਜਦੋਂ ਵੀ ਉੱਥੇ ਕੋਈ ਵੀ ਮਹਿਲਾ ਮੁਲਾਜ਼ਮ ਹਾਜ਼ਰ ਨਹੀਂ ਸੀ। ਜੱਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਕੰਬੋਜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਔਰਤਾਂ ਦੇ ਨਾਲ ਗਲਤ ਸਲੂਕ ਕੀਤਾ ਜਾ ਰਿਹਾ ਹੈ, ਜੋ ਕਿ ਬੇਹੱਦ ਹੀ ਨਿੰਦਣਯੋਗ ਹੈ।
 


Babita

Content Editor

Related News