ਬੇਰੋਜ਼ਗਾਰ ਨੌਜਵਾਨਾਂ ਨੂੰ ਵਿਦੇਸ਼ ਭੇਜਣ ''ਚ ਮਦਦ ਕਰੇਗੀ ਪੰਜਾਬ ਸਰਕਾਰ

Monday, Jan 20, 2020 - 12:39 PM (IST)

ਬੇਰੋਜ਼ਗਾਰ ਨੌਜਵਾਨਾਂ ਨੂੰ ਵਿਦੇਸ਼ ਭੇਜਣ ''ਚ ਮਦਦ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਬੇਰੋਜ਼ਗਾਰ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਨੌਕਰੀਆਂ ਲੱਭਣ 'ਚ ਨਿਜੀ ਫਰਮ ਨੂੰ ਹਾਇਰ ਕਰਨ ਦੀ ਆਪਣੀ ਯੋਜਨਾ ਨੂੰ ਪੰਜਾਬ ਸਰਕਾਰ ਵਲੋਂ ਨਕਾਰ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਆਪਣਾ ਇਕ ਪਲੇਸਮੈਂਟ ਸੈੱਲ ਸਥਾਪਿਤ ਕਰਕੇ ਸਿੱਧੇ ਤੌਰ 'ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਨਿਜੀ ਫਰਮ ਵਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਡਰੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ, ਇਸ ਦੇ ਨਾਲ ਹੀ ਇਸ ਯੋਜਨਾ ਨੂੰ ਲਾਗੂ ਕਰਨ 'ਚ ਹੋਰ ਦੇਰੀ ਹੋ ਗਈ ਹੈ।

ਉਕਤ ਨਿਜੀ ਫਰਮ ਵਲੋਂ 5,000 ਨੌਜਵਾਨਾਂ ਨੂੰ ਸਟਡੀ ਜਾਂ ਵਰਕ ਵੀਜ਼ਾ 'ਤੇ ਵਿਦੇਸ਼ ਭੇਜਣ 'ਚ ਸਹਾਇਤਾ ਦਿੱਤੀ ਜਾਣੀ ਸੀ ਪਰ ਹੁਣ ਸਰਕਾਰ ਆਪਣਾ ਖੁਦ ਦਾ ਵਿਦੇਸ਼ ਪਲੇਸਮੈਂਟ ਸੈੱਲ ਸਥਾਪਿਤ ਕਰੇਗੀ, ਜਿਸ ਦੇ ਲਈ 2 ਮਹੀਨਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ। ਰੋਜ਼ਗਾਰ ਪੈਦਾ ਕਰਨ ਤੇ ਸਿਖਲਾਈ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਵੇਰਵੇ ਸਾਂਝੇ ਕਰਦਿਆਂ ਕਿਹਾ ਹੈ ਕਿ ਇਸ ਖੇਤਰ 'ਚ ਕੰਮ ਕਰਨ ਵਾਲੇ ਕੁੱਲ 10 ਮਾਹਰਾਂ ਨੂੰ ਸੈੱਲ 'ਚ ਨਿਯੁਕਤ ਕੀਤਾ ਜਾਵੇਗਾ ਅਤੇ ਇਨ੍ਹਾਂ ਮਾਹਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਲੋੜੀਂਦੀ ਮਨਜ਼ੂਰੀ ਲੈਣ ਤੋਂ ਬਾਅਦ ਸ਼ੁਰੂ ਕੀਤਾ ਜਾਵੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ 2 ਮਹੀਨਿਆਂ ਦੇ ਅੰਦਰ ਉਕਤ ਸੈੱਲ ਨੂੰ ਚਾਲੂ ਕਰ ਦਿੱਤਾ ਜਾਵੇਗਾ।


author

Babita

Content Editor

Related News