ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਨੂੰ ''ਖ਼ੂਨ'' ਨਾਲ ਲਿਖੀ ਚਿੱਠੀ, ਦਿੱਤੀ ਚਿਤਾਵਨੀ (ਤਸਵੀਰਾਂ)
Tuesday, Jun 08, 2021 - 01:45 PM (IST)
ਪਟਿਆਲਾ : ਪੰਜਾਬ ਦੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੂਨ ਨਾਲ ਚਿੱਠੀ ਕੇ ਰੁਜ਼ਗਾਰ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਪਰਿਵਾਰਾਂ ਸਮੇਤ ਘਿਰਾਅ ਕਰਨਗੇ।
ਮੁੱਖ ਮੰਤਰੀ ਨੂੰ ਇਹ ਚਿੱਠੀ ਟਾਵਰ 'ਤੇ ਚੜ੍ਹੇ ਸੁਰਿੰਦਰਪਾਲ ਗੁਰਦਾਸਪੁਰ ਦੇ 80 ਦਿਨ ਪੂਰੇ ਹੋਣ 'ਤੇ ਲਿਖੀ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ ਪਰ ਹਮੇਸ਼ਾ ਹੀ ਸਰਕਾਰ ਨੇ ਮੀਟਿੰਗਾਂ ਦਾ ਭਰੋਸਾ ਦੇ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਿਆ ਹੋਇਆ ਹੈ।
ਇਹ ਵੀ ਪੜ੍ਹੋ : 'ਫ਼ੌਜ' 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, 5 ਜ਼ਿਲ੍ਹਿਆਂ 'ਚ ਰਜਿਸਟ੍ਰੇਸ਼ਨ ਸ਼ੁਰੂ
ਇਸ ਦੇ ਰੋਸ ਵਜੋਂ 80 ਦਿਨਾਂ ਤੋਂ ਬੇਰਜ਼ੁਗਾਰ ਅਧਿਆਪਕ ਸੁਰਿੰਦਰ ਪਾਲ ਗੁਰਦਾਸਪੁਰ ਵੱਲੋਂ ਟਾਵਰ 'ਤੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਦੇ ਮੁੱਦਿਆਂ ਨੂੰ ਵਿਚਾਰਿਆ ਨਹੀਂ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ