ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ‘ਆਪ’ ਜਲਦ ਸ਼ੁਰੂ ਕਰੇਗੀ 20 ਹਜ਼ਾਰ ਨੌਕਰੀਆਂ ਦੀ ਭਰਤੀ ਪ੍ਰਕਿਰਿਆ: MLA ਕਲਸੀ

04/02/2022 6:02:55 PM

ਬਟਾਲਾ (ਮਠਾਰੂ) - ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚੋਂ ਬੇ-ਰੁਜ਼ਗਾਰੀ ਨੂੰ ਖ਼ਤਮ ਕਰਦਿਆਂ ਪੜ੍ਹੇ ਲਿਖੇ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਰੁਜ਼ਗਾਰ ਦੇਣ ਲਈ ਪੂਰੀ ਸੰਜੀਦਗੀ ਨਾਲ ਯਤਨਸ਼ੀਲ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਤੋਂ ‘ਆਪ’ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਬਹੁਤ ਵੱਡੀ ਖੁਸ਼ਖਬਰੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਲਈ ਵੱਖ-ਵੱਖ ਵਿਭਾਂਗਾਂ ਲਈ ਭਰਤੀ ਕਰਨ ਦੀ ਪ੍ਰਕਿਰਿਆ ਕੁਝ ਦਿਨਾਂ ਤੱਕ ਸ਼ੁਰੂ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 20 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਯੋਜਨਾ ਵਿਚ ਸੂਬੇ ਦੇ ਸਿੱਖਿਆ ਵਿਭਾਗ ਅਧੀਨ 10300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ, ਜਦਕਿ ਸਿਹਤ ਵਿਭਾਗ ’ਚ 4837 ਨੌਕਰੀਆਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਪਾਵਰਕਾਮ ਦੇ ਅੰਦਰ 1690 ਨੌਕਰੀਆਂ, ਹਾਇਰ ਐਜੂਕੇਸ਼ਨ ਦੇ ਅੰਦਰ 997 ਅਤੇ ਟੈਕਨੀਕਲ ਐਜੂਕੇਸ਼ਨ ਦੇ ਅੰਦਰ 990 ਨੌਕਰੀਆਂ ਤੋ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ 803 ਨੌਕਰੀਆਂ ਦਿੱਤੀਆਂ ਜਾਣਗੀਆਂ। 

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

ਵਿਧਾਇਕ ਨੇ ਦੱਸਿਆ ਕਿ ਮੈਡੀਕਲ ਐਜੂਕੇਸ਼ਨ ਵਿਚ 319 ਪੋਸਟਾਂ ਤੋਂ ਇਲਾਵਾ ਹਾਊਸਿੰਗ ਵਿਭਾਗ ਵਿਚ 280 ਅਤੇ ਪਸ਼ੂ ਪਾਲਣ ਵਿਭਾਗ ’ਚ 250 ਅਤੇ ਵੱਟਵਾਟਰ ਸਪਲਾਈ ਵਿਭਾਗ ਤੇ 158 ਨੌਕਰੀਆਂ, ਜਦਕਿ ਆਬਕਾਰੀ ਵਿਭਾਗ ਵਿਚ 176 ਤੋਂ ਇਲਾਵਾ ਫੂਡ ਸਪਲਾਈ ਵਿਭਾਗ ’ਚ 197 ਤੇ ਵਾਟਰ ਰਿਸੋਰਸ ਵਿਚ 197 ਪੋਸਟਾਂ ਤੋ ਇਲਾਵਾ ਜੇਲ੍ਹ ਵਿਭਾਗ ’ਚ 148 ਅਤੇ ਸੋਸ਼ਲ ਸਕਿਊਰਟੀ ’ਚ 82 ਅਤੇ ਸ਼ੋਸ਼ਲ ਜਸਟਿਸ ’ਚ 45 ਨੌਕਰੀਆਂ ਦੀ ਭਰਤੀ ਕਰਨ ਲਈ ‘ਆਪ’ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਿਨਾਂ ਕਿਸੇ ਪੱਖਪਾਤ ਤੋਂ ਪੂਰੇ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਦੇ ਨਾਲ ਮੈਰਿਟ ਦੇ ਅਧਾਰ ’ਤੇ ਇਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅੰਦਰ ਪੜ੍ਹੇ-ਲਿਖੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ, ਤਾਂ ਜੋ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਦਿਆਂ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਿਆ ਜਾ ਸਕੇ। ਇਸ ਮੌਕੇ ਮਿਉਜ਼ਿਕ ਡਰੈਕਟਰ ਜੀਤੂ, ਉਪਦੇਸ਼ ਕੁਮਾਰ, ਅੰਕੁਸ਼ ਮਹਿਤਾ, ਮਾਨਿਕ ਮਹਿਤਾ, ਹੈਪੀ ਮਠਾਰੂ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰ ਕੀਤਾ ਦਰਜੀ ਦਾ ਕਤਲ


rajwinder kaur

Content Editor

Related News