ਬੇਰੋਜ਼ਗਾਰੀ ਤੋਂ ਤੰਗ ਆਏ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖੁਦਕੁਸ਼ੀ

Tuesday, Jul 20, 2021 - 06:45 PM (IST)

ਬੇਰੋਜ਼ਗਾਰੀ ਤੋਂ ਤੰਗ ਆਏ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖੁਦਕੁਸ਼ੀ

ਬਟਾਲਾ (ਸਾਹਿਲ)-ਪਿੰਡ ਚੰਦੂਮੰਝ ਵਿਖੇ ਬੇਰੋਜ਼ਗਾਰੀ ਤੋਂ ਤੰਗ ਆਏ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ । ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਮਸੀਹ (25) ਪੁੱਤਰ ਜਲਾਲ ਮਸੀਹ ਵਾਸੀ ਚੰਦੂਮੰਝ ਕੋਈ ਕੰਮ ਨਾ ਮਿਲਣ ਕਾਰਨ ਬੇਰੋਜ਼ਗਾਰ ਹੋਣ ਕਰ ਕੇ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਕਤ ਨੌਜਵਾਨ ਨੇ ਘਰ ਵਿੱਚ ਪਈ ਕੋਈ ਜ਼ਹਿਰਲੀ ਦਵਾਈ ਖਾ ਲਈ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੋਂ ਡਾਕਟਰਾਂ ਨੇ ਸੁਖਪ੍ਰੀਤ ਮਸੀਹ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਕ੍ਰਿਕਟ ਦੇ ਗੁਰੂ ‘ਨਵਜੋਤ ਸਿੰਘ ਸਿੱਧੂ’ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਨ

ਉਕਤ ਅਧਿਕਾਰੀ ਨੇ ਦੱਸਿਆ ਕਿ ਜਦੋਂ ਪਰਿਵਾਰਕ ਮੈਂਬਰ ਆਪਣੇ ਨੌਜਵਾਨ ਪੁੱਤਰ ਨੂੰ ਅੰਮ੍ਰਿਤਸਰ ਇਲਾਜ ਲਈ ਲਿਜਾ ਰਹੇ ਸਨ ਤਾਂ ਰਸਤੇ ਵਿਚ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਥਾਣਾ ਕਿਲਾ ਲਾਲ ਸਿੰਘ ਵਿਖੇ ਮ੍ਰਿਤਕ ਨੌਜਵਾਨ ਦੇ ਪਿਤਾ ਜਲਾਲ ਮਸੀਹ ਦੇ ਬਿਆਨਾਂ ’ਤੇ 174 ਸੀਆਰ. ਪੀ. ਸੀ. ਦੀ ਕਾਰਵਾਈ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ Amritsar ਪੁੱਜੇ ‘NavjotSinghSidhu’, ਵੱਜੇ ਢੋਲ (ਤਸਵੀਰਾਂ)


author

rajwinder kaur

Content Editor

Related News