ਬੇਰੋਜ਼ਗਾਰੀ ਅਤੇ ਆਰਥਕ ਤੰਗੀ ਕਾਰਨ ਨੌਜਵਾਨ ਨੇ ਲਿਆ ਫਾਹਾ
Tuesday, Jul 03, 2018 - 05:38 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਬੇਰੋਜ਼ਗਾਰੀ ਅਤੇ ਆਰਥਕ ਤੰਗੀ ਦੇ ਚਲਦਿਆਂ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਠੁਲੀਵਾਲ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ (20) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਗੁੰਮਟੀ ਪਡ਼੍ਹਾਈ ਕਰਨ ਤੋਂ ਬਾਅਦ ਨੌਕਰੀ ਨਾ ਮਿਲਣ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਸੀ। ਜਿਸ ਚਲਦਿਆਂ ਉਸਨੇ ਆਪਣੇ ਘਰ ਵਿਚ ਬਣੀ ਰਸੋਈ ਦੀ ਪੱਖੇ ਵਾਲੀ ਕੁੰਡੀ ’ਚ ਰੱਸਾ ਪਾ ਕੇ ਫਾਹਾ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਗੁੰਮਟੀ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰਦਿਆਂ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।