ਕੈਬਨਿਟ ਮੰਤਰੀ ETO ਵੱਲੋਂ ਸਿਵਲ ਹਸਪਤਾਲ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ

Sunday, Aug 04, 2024 - 05:03 PM (IST)

ਕੈਬਨਿਟ ਮੰਤਰੀ ETO ਵੱਲੋਂ ਸਿਵਲ ਹਸਪਤਾਲ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ

ਜੰਡਿਆਲਾ ਗੁਰੂ (ਸੁਰਿੰਦਰ/ ਸ਼ਰਮਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ-ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ-ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਿਵਲ ਹਸਪਤਾਲ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ਵਿਖੇ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਸਬੰਧਤ ਡਾਕਟਰਾਂ ਨੂੰ ਤੁਰੰਤ ਇਨ੍ਹਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਸ ਵਿਚ ਇਸ ਸਾਲ ਦੌਰਾਨ ਕਰੀਬ 8 ਲੱਖ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕੁਲ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਵਿਚ ਕੀਤੇ ਜਾਂਦੇ ਹਨ ਅਤੇ ਇਸ ਸਾਲ ਦੌਰਾਨ ਕਰੀਬ 115000 ਹਜ਼ਾਰ ਲੋਕਾਂ ਨੇ ਆਪਣੇ ਲੈਬ ਟੈਸਟ ਕਰਵਾਏ ਹਨ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ

ਕੈਬਨਿਟ ਮੰਤਰੀ ਈ. ਟੀ. ਓ. ਨੇ ਦੱਸਿਆ ਕਿ ਇਨ੍ਹਾਂ ਕਲੀਨਕਾਂ ਦੇ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ। ਕੈਬਨਿਟ ਮੰਤਰੀ ਈ. ਟੀ. ਓ ਨੇ ਸਿਵਲ ਹਸਪਤਾਲ ਮਾਨਾਂਵਾਲਾ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਵਾਲੇ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਲੋਕ ਪਿੰਡਾਂ ਵਿੱਚੋਂ ਬਹੁਤ ਮੁਸ਼ਕਿਲ ਨਾਲ ਆਪਣਾ ਸਮਾਂ ਕੱਢ ਕੇ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਆਉਂਦੇ ਹਨ। ਇਸ ਲਈ ਸਮੂਹ ਮੈਡੀਕਲ ਸਟਾਫ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਆਪਣੀ ਡਿਊਟੀ ’ਤੇ ਹਾਜ਼ਰ ਹੋਵੇ ਤਾਂ ਜੋ ਇਲਾਜ਼ ਕਰਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਸਿਵਲ ਸਰਜਨ ਡਾਕਟਰ ਸੁਮੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ

ਸਰਕਾਰੀ ਸਕੂਲ ਜੰਡਿਆਲਾ ਗੁਰੂ ਦਾ ਵੀ ਨਿਰੀਖਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ’ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ-ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਾਰੇ ਸਕੂਲਾਂ ਦੀ ਦਸ਼ਾ ਨੂੰ ਬਦਲ ਰਹੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਇਸ ਗੱਲ ਦੀ ਗਵਾਹੀ ਹਨ ਕਿ ਸੂਬੇ ਭਰ ਦੇ ਸਕੂਲਾਂ ਵਿਚ ਨਵੇ ਖੇਡ ਮੈਦਾਨ , ਨਵੀਆਂ ਲੈਬੋਟਰੀਆਂ ਨਵੇਂ ਕੰਪਿਊਟਰ ਸੈਂਟਰ ਬਣ ਰਹੇ ਹਨ ਜੋ ਆਉਣ ਵਾਲੇ ਬੱਚਿਆਂ ਦੇ ਹਾਣੀ ਹੋਣਗੇ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਕੂਲੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹਈਆ ਕਰਵਾਈ ਜਾਵੇ, ਤਾਂ ਜੋ ਇਹ ਬੱਚੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਅਧਿਆਪਕ ਮੈਡਮ ਅਨੀਤਾ ਸ਼ਰਮਾ , ਅਧਿਆਪਕ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News